ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੇ ਰੱਖਿਆ ਮੌਨ ਵਰਤ
‘My husband will observe silence during the Navaratri and will meet visitors after the 5th of October’ ~Dr Navjot Kaur Sidhu — Navjot Singh Sidhu (@sherryontopp) September 25, 2022
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਰੋਡਰੇਜ਼ ਮਾਮਲੇ ’ਚ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਵੱਲੋਂ ਪਟਿਆਲਾ ਕੋਰਟ ਵਿਖੇ ਸਰੰਡਰ ਕੀਤਾ ਗਿਆ ਸੀ। ਇਸ ਤੋਂ ਬਾਅਦ ਤੋਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਜ਼ਿਕਰਯੋਗ ਹੈ ਕਿ ਰੋਡ ਰੇਜ ਮਾਮਲੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਸੀ। ਨਵਜੋਤ ਸਿੱਧੂ ਦੀ ਪਟਿਆਲਾ ਵਿੱਚ ਪਾਰਕਿੰਗ ਵਾਲੀ ਥਾਂ ਨੂ ਲੈ ਕੇ ਸ਼ਖ਼ਸ ਨਾਲ ਬਹਿਸ ਹੋਈ ਸੀ ਇਸ ਦੌਰਾਨ ਸਿੱਧੂ ਦੇ ਨਾਲ ਇੱਕ ਹੋਰ ਦੋਸਤ ਮੌਜੂਦ ਸੀ। ਇਸ ਮੌਕੇ ਦੋਵਾਂ ਤੇ ਸ਼ਖ਼ਸ ਨੂੰ ਕੁੱਟਣ ਦੇ ਇਲਜ਼ਾਮ ਲੱਗੇ ਸਨ ਅਤੇ ਇਸ ਦੌਰਾਨ ਬਾਅਦ ਵਿੱਚ ਸ਼ਖ਼ਸ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਗੁਲਾਮ ਨਬੀ ਆਜ਼ਾਦ ਵੱਲੋਂ ਨਵੀਂ ਪਾਰਟੀ ਦਾ ਗਠਨ, 'ਡੈਮੋਕਰੈਟਿਕ ਆਜ਼ਾਦ ਪਾਰਟੀ' ਰੱਖਿਆ ਨਾਂਅ
-PTC News