ਜੈਪਾਲ ਭੁੱਲਰ ਦੇ ਪਿਤਾ ਨੇ ਮੁੜ ਪੋਸਟਮਾਰਟਮ ਕਰਵਾਉਣ ਦੀ ਕੀਤੀ ਮੰਗ, ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ

By Baljit Singh - June 13, 2021 3:06 pm

ਫ਼ਿਰੋਜ਼ਪੁਰ: ਪੰਜਾਬ ਪੁਲਸ ਲਈ ਸਿਰਦਰਦੀ ਬਣੇ ਅਤੇ ਜਗਰਾਓਂ ਦੀ ਦਾਣਾ ਮੰਡੀ ਵਿਚ ਦੋ ਥਾਣੇਦਾਰਾਂ ਨੂੰ ਕਤਲ ਕਰਨ ਵਾਲੇ ਏ ਕੈਟਾਗਿਰੀ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਸਿੰਘ ਜੱਸੀ ਦਾ ਬੀਤੇ ਦਿਨੀਂ ਐਨਕਾਊਂਟਰ ਕਰ ਦਿੱਤਾ ਗਿਆ ਸੀ ਇਸ ’ਤੇ ਅੱਜ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਨੇ ਜੈਪਾਲ ਭੁੱਲਰ ਦਾ ਫ਼ਿਰ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਹੈ।

ਪੜੋ ਹੋਰ ਖਬਰਾਂ: ਇਸ ਸੂਬੇ ‘ਚ ਰੈਸਟੋਰੈਂਟ ਅਤੇ ਹੋਟਲਾਂ ’ਚ ਵੀ ਲੱਗੇਗੀ ‘ਕੋਰੋਨਾ ਵੈਕਸੀਨ’

ਉਨ੍ਹਾਂ ਨੇ ਕਿਹਾ ਕਿ ਬੰਗਾਲ ਪੁਲਸ ਨੇ ਉਸ ਦਾ ਫੇਕ ਐਨਕਾਉਂਟਰ ਕੀਤਾ ਹੈ। ਉਸ ਦੇ ਸਰੀਰ ’ਤੇ ਕਈ ਫੈਕਚਰ ਹਨ ਉਸ ਦੇ ਨਾਲ ਮਾਰਕੁੱਟ ਕਰਕੇ ਉਸ ਦਾ ਐਨਕਾਉਂਟਰ ਕੀਤਾ ਗਿਆ ਹੈ।

ਪੜੋ ਹੋਰ ਖਬਰਾਂ: ਦੁਰਲੱਭ ਬੀਮਾਰੀ ਨਾਲ ਜੂਝ ਰਿਹਾ ਸੀ ਬੱਚਾ, ਦਿੱਤੀ ਦੁਨੀਆ ਦੀ ਸਭ ਤੋਂ ਮਹਿੰਗੀ ਦਵਾਈ

ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਜੈਪਾਲ ਭੁੱਲਰ ਦਾ ਫ਼ਿਰੋਜ਼ਪੁਰ ’ਚ ਪੋਸਟਮਾਰਟਮ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਸ ਦਾ ਪਰਿਵਾਰ ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।

ਪੜੋ ਹੋਰ ਖਬਰਾਂ: ਸਿੱਖਿਆ ਮੰਤਰੀ ਦੀ ਝੋਲੀ ਫੇਰ “ਡਿਸਲਾਈਕ” ਨਾਲ ਭਰੀ

-PTC News

adv-img
adv-img