Fri, Apr 26, 2024
Whatsapp

ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੀ ਹੋਈ ਮੌਤ!

Written by  Jashan A -- March 03rd 2019 06:49 PM -- Updated: March 03rd 2019 07:35 PM
ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੀ ਹੋਈ ਮੌਤ!

ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੀ ਹੋਈ ਮੌਤ!

ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੀ ਹੋਈ ਮੌਤ!,ਨਵੀਂ ਦਿੱਲੀ: ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੀ ਮੌਤ ਹੋਣ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਅਜੇ ਤੱਕ ਪਾਕਿਸਤਾਨ ਸਰਕਾਰ ਵਲੋਂ ਅਜ਼ਹਰ ਦੀ ਮੌਤ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਸਥਾਨਕ ਮੀਡੀਆ 'ਤੇ ਖਬਰਾਂ ਹਨ ਕਿ ਭਾਰਤੀ ਏਅਰਫੋਰਸ ਵਲੋਂ ਕੀਤੇ ਗਏ ਹਵਾਈ ਹਮਲਿਆਂ 'ਚ ਅਜ਼ਹਰ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। [caption id="attachment_264379" align="aligncenter" width="300"]masood ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੀ ਹੋਈ ਮੌਤ![/caption] ਮੀਡੀਆ 'ਚ ਇੱਕ ਹੋਰ ਪੱਖ ਸਾਹਮਣੇ ਆ ਰਿਹਾ ਹੈ ਕਿ ਮਸੂਦ ਅਜ਼ਹਰ ਗੁਰਦੇ ਦੀ ਬਿਮਾਰੀ ਨਾਲ ਪੀੜਤ ਸੀ ਅਤੇ ਉਸ ਦਾ ਇਲਾਜ਼ ਇੱਕ ਹਸਪਤਾਲ 'ਚ ਚੱਲ ਰਿਹਾ ਸੀ।ਹਾਲਾਂਕਿ ਪੀ.ਟੀ.ਸੀ ਨਿਊਜ਼ ਕਿਸੇ ਵੀ ਪੱਖ ਦੀ ਪੁਸ਼ਟੀ ਨਹੀਂ ਕਰਦਾ। ਦੱਸ ਦੇਈਏ ਕਿ ਮਸੂਦ ਅਜ਼ਹਰ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਮੁਖੀ ਹੈ, ਜੋ ਕਿ ਪੀ.ਓ.ਕੇ. ਵਿਚ ਪੂਰੀ ਤਰ੍ਹਾਂ ਨਾਲ ਸਰਗਰਮ ਹੈ। ਬੀਤੀ 14 ਫਰਵਰੀ ਨੂੰ ਭਾਰਤ ਦੇ ਪੁਲਵਾਮਾ ਵਿਚ ਸੀਆਰਪੀਐੱਫ 'ਤੇ ਹੋਏ ਹਮਲੇ 'ਚ 44 ਜਵਾਨ ਸ਼ਹੀਦ ਹੋ ਗਏ ਸਨ, ਜਿਸ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਸੰਗਠਨ ਨੇ ਲਈ ਸੀ। [caption id="attachment_264374" align="aligncenter" width="300"]msd ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੀ ਹੋਈ ਮੌਤ![/caption] ਜ਼ਿਕਰਯੋਗ ਹੈ ਕਿ ਭਾਰਤੀ ਏਅਰਲਾਈਨ 814 (ਆਈ.ਸੀ.814) ਨੂੰ ਹਿਜ਼ਬੁਲ ਮੁਜਾਹਿਦੀਨ ਵਲੋਂ ਹਾਈਜੈਕ ਕਰ ਲਿਆ ਗਿਆ ਸੀ ਅਤੇ ਭਾਰਤ ਸਰਕਾਰ ਤੋਂ ਜਹਾਜ਼ ਨੂੰ ਛੱਡਣ ਬਦਲੇ ਅਜ਼ਹਰ ਮਹਿਮੂਦ ਨੂੰ ਰਿਹਾਅ ਕਰਵਾਇਆ ਸੀ। -PTC News


Top News view more...

Latest News view more...