ਜਲਾਲਾਬਾਦ: “ਆਪ” ਨੂੰ ਛੱਡ ਜਗਸੀਰ ਸਿੰਘ ਘੱਟਿਆਂਵਾਲੀ ਸਾਥੀਆ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

aap
ਜਲਾਲਾਬਾਦ: "ਆਪ" ਨੂੰ ਛੱਡ ਜਗਸੀਰ ਸਿੰਘ ਘੱਟਿਆਂਵਾਲੀ ਸਾਥੀਆ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਜਲਾਲਾਬਾਦ: “ਆਪ” ਨੂੰ ਛੱਡ ਜਗਸੀਰ ਸਿੰਘ ਘੱਟਿਆਂਵਾਲੀ ਸਾਥੀਆ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ,ਜਲਾਲਾਬਾਦ: ਜਲਾਲਾਬਾਦ ਹਲਕੇ ‘ਚ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ ਲੱਗ ਗਿਆ ਹੈ।ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਾਜ਼ਿਲਕਾ ਤੇ ਯੂਥ ਵਿੰਗ ਦੇ ਪ੍ਰਧਾਨ ਜਗਸੀਰ ਸਿੰਘ ਘੱਟਿਆਂਵਾਲੀ ਆਪਣੇ ਸਾਥੀਆ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ।

aap
ਜਲਾਲਾਬਾਦ: “ਆਪ” ਨੂੰ ਛੱਡ ਜਗਸੀਰ ਸਿੰਘ ਘੱਟਿਆਂਵਾਲੀ ਸਾਥੀਆ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

ਹੋਰ ਪੜ੍ਹੋ:ਜਲਾਲਾਬਾਦ: “ਆਪ” ਨਾਲ ਸਬੰਧਿਤ ਦਰਜਨਾਂ ਕੱਟੜ ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਜਗਸੀਰ ਸਿੰਘ ਘੱਟਿਆਂਵਾਲੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਪਾ ਕੇ ਪਾਰਟੀ ‘ਚ ਸ਼ਾਮਿਲ ਕੀਤਾ ਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਆਗੂ ਜਗਸੀਰ ਸਿੰਘ ਨੇ ਦੱਸਿਆ ਕਿ ਲੰਮਾ ਸਮਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨਾਲ ਕੰਮ ਕੀਤਾ ਹੈ।ਪਰ ਉਨ੍ਹਾਂ ਦੀਆਂ ਨੀਤੀਆਂ ਪੰਜਾਬ ਪੱਖੀ ਨਹੀਂ ਹਨ ਅਤੇ ਹੁਣ ਆਮ ਆਦਮੀ ਪਾਰਟੀ ਦਾ ਪੰਜਾਬ ‘ਚ ਆਧਾਰ ਵੀ ਨਹੀਂ ਰਿਹਾ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਕੀਤੇ ਕੰਮਾਂ ਨੂੰ ਵੇਖ ਕੇ ਉਹ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਲੋਕ ਸਭਾ ਚੋਣਾਂ ‘ਚ ਅਸੀਂ ਸੁਖਬੀਰ ਸਿੰਘ ਬਾਦਲ ਦੀ ਪੂਰੀ ਦੀ ਹਮਾਇਤ ਕਰਾਂਗੇ।

aap
ਜਲਾਲਾਬਾਦ: “ਆਪ” ਨੂੰ ਛੱਡ ਜਗਸੀਰ ਸਿੰਘ ਘੱਟਿਆਂਵਾਲੀ ਸਾਥੀਆ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਹਨ ਪਾਰਟੀ ‘ਚ ਉਹਨਾਂ ਨੂੰ ਮਾਣ ਸਤਿਕਾਰ ਦਿੱਤਾ ਜਾਵੇਗਾ।

ਹੋਰ ਪੜ੍ਹੋ:Lok Sabha Election 2019: ਸ਼੍ਰੋਮਣੀ ਅਕਾਲੀ ਦਲ ਅੱਜ ਖੰਨਾ ਤੇ ਅਮਰਗੜ੍ਹ ‘ਚ ਕਰੇਗਾ ਵਿਸ਼ਾਲ ਰੈਲੀਆਂ, ਪਾਰਟੀ ਦੇ ਦਿੱਗਜ਼ ਆਗੂ ਕਰਨਗੇ ਸ਼ਿਰਕਤ

aap
ਜਲਾਲਾਬਾਦ: “ਆਪ” ਨੂੰ ਛੱਡ ਜਗਸੀਰ ਸਿੰਘ ਘੱਟਿਆਂਵਾਲੀ ਸਾਥੀਆ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

ਜ਼ਿਕਰਯੋਗ ਹੈ ਕਿ ਹਲਕਾ ਜਲਾਲਾਬਾਦ ਤੋਂ ਲਗਾਤਾਰ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ, ਜਿਸ ਦੌਰਾਨ ਪਾਰਟੀ ਅਤੇ ਸੁਖਬੀਰ ਸਿੰਘ ਬਾਦਲ ਨੂੰ ਵੱਡਾ ਬਲ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਵੀ ਹਲਕੇ ‘ਚ ਹਜ਼ਾਰਾਂ ਦੀ ਗਿਣਤੀ ‘ਚ ਅਕਾਲੀ ਦਲ ‘ਚ ਸ਼ਾਮਲ ਹੋ ਚੁੱਕੇ ਹਨ।

-PTC News