ਨਸ਼ੇ ਕਾਰਨ ਘਰਾਂ ‘ਚ ਸੱਥਰ ਵਿਛਣੇ ਜਾਰੀ, ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਹੋਈ ਮੌਤ

ਨਸ਼ੇ ਕਾਰਨ ਘਰਾਂ ‘ਚ ਸੱਥਰ ਵਿਛਣੇ ਜਾਰੀ, ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਹੋਈ ਮੌਤ ,ਜਲਾਲਾਬਾਦ: ਪੰਜਾਬ ‘ਚ ਦਿਨ ਬ ਦਿਨ ਨਸ਼ੇ ਕਾਰਨ ਮਾਪਿਆਂ ਦੇ ਜਵਾਨ ਪੁੱਤ ਮੌਤ ਦੇ ਘਾਟ ਉਤਰ ਰਹੇ ਹਨ। ਸੂਬੇ ‘ਚ ਹੁਣ ਤੱਕ ਕਈ ਨੌਜਵਾਨ ਇਸ ਅੱਗ ‘ਚ ਸੜ੍ਹ ਕੇ ਸੁਆਹ ਹੋ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਜਲਾਲਾਬਾਦ ਹਲਕੇ ਤੋਂ ਸਾਹਮਣੇ ਆਇਆ ਹੈ, ਜਿਥੇ ਇਕ 30 ਸਾਲਾ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਗਿਆ।

ਮਿਲੀ ਜਾਣਕਾਰੀ ਮੁਤਾਬਕ ਪਿੰਡ ਮੋਹਕਮ ਅਰਾਈਆਂ ਦਾ ਮਲਕੀਤ ਸਿੰਘ ਨਸ਼ੇ ਦਾ ਆਦੀ ਸੀ, ਜਿਸ ਕਾਰਨ ਓਵਰਡੋਜ਼ ਨਾਲ ਉਹ ਮੌਤ ਦੇ ਘਾਟ ਉਤਰ ਗਿਆ। ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਮਾਤਮ ਪਸਰ ਗਿਆ ਹੈ।

ਹੋਰ ਪੜ੍ਹੋ:ਕਪਾਹ ਦੀ ਖੇਤੀ ਲਈ ਕਿਸਾਨਾਂ ਨੂੰ ਨਹੀਂ ਮਿਲ ਰਿਹਾ ਪਾਣੀ, ਮਾਲਵਾ ਖੇਤਰ ‘ਚ ਪੀਣ ਵਾਲੇ ਪਾਣੀ ਦੀ ਦਿਕਤ: ਸੁਖਬੀਰ ਬਾਦਲ

ਉਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਲਕੀਤ ਸਿੰਘ ਦਾ ਵੱਡਾ ਭਰਾ ਜੋ ਨਸ਼ੇ ਦਾ ਆਦੀ ਹੈ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਹੈ।

ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News