ਮੁੱਖ ਖਬਰਾਂ

ਜਲਾਲਾਬਾਦ: "ਆਪ" ਨਾਲ ਸਬੰਧਿਤ ਦਰਜਨਾਂ ਕੱਟੜ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

By Jashan A -- March 17, 2019 2:18 pm -- Updated:March 17, 2019 2:20 pm

ਜਲਾਲਾਬਾਦ: "ਆਪ" ਨਾਲ ਸਬੰਧਿਤ ਦਰਜਨਾਂ ਕੱਟੜ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ,ਜਲਾਲਾਬਾਦ: ਲੋਕ ਸਭਾ ਚੋਣਾਂ ਨੂੰ ਲੈ ਕੇ ਸੂਬੇ ਭਰ 'ਚ ਹਲਚਲ ਮੱਚ ਗਈ ਹੈ, ਜਿਸ ਦੌਰਾਨ ਸਾਰੀਆਂ ਪਾਰਟੀਆਂ ਸਰਗਰਮ ਹੋ ਗਈਆਂ ਹਨ ਅਤੇ ਚੋਣ ਮੈਦਾਨ 'ਚ ਆਪਣੇ ਆਪਣੇ ਉਮੀਦਵਾਰ ਐਲਾਨ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਲੋਕ ਸਭਾ ਚੋਣਾਂ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਜਲਾਲਾਬਾਦ 'ਚ ਵੱਡੀ ਸਫਲਤਾ ਮਿਲੀ ਹੈ। ਦਰਅਸਲ ਆਮ ਆਦਮੀ ਪਾਰਟੀ ਨਾਲ ਸਬੰਧਿਤ ਦਰਜਨਾਂ ਕੱਟੜ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਚ ਜੁੜਨ ਦਾ ਐਲਾਨ ਕੀਤਾ ਹੈ।

ਹੋਰ ਪੜ੍ਹੋ:ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਇਸ ਮੌਕੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਸ਼ਿਰਕਤ ਕਰਦਿਆਂ ਸਿਰੋਪੇ ਪਾ ਇਹਨਾਂ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਕੀਤਾ ਹੈ।

ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ 11 ਅਪ੍ਰੈਲ ਨੂੰ ਹੋਵੇਗੀ ਅਤੇ ਆਖਰੀ ਪੜਾਅ ਲਈ 19 ਮਈ ਨੂੰ ਵੋਟਿੰਗ ਹੋਵੇਗੀ।ਜਿਸ ਦੌਰਾਨ ਪੰਜਾਬ 'ਚ 19 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ।

-PTC News

  • Share