ਜਲਾਲਾਬਾਦ: ਅਕਾਲੀ ਦਲ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਦਾ ਚੋਣ ਪ੍ਰਚਾਰ ਜਾਰੀ, ਹਲਕੇ ਦੇ ਵੱਖ-ਵੱਖ ਪਿੰਡਾਂ ‘ਚ ਕੀਤੇ ਜਾ ਰਹੇ ਨੇ ਦੌਰੇ

Sad

ਜਲਾਲਾਬਾਦ: ਅਕਾਲੀ ਦਲ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਦਾ ਚੋਣ ਪ੍ਰਚਾਰ ਜਾਰੀ, ਹਲਕੇ ਦੇ ਵੱਖ-ਵੱਖ ਪਿੰਡਾਂ ‘ਚ ਕੀਤੇ ਜਾ ਰਹੇ ਨੇ ਦੌਰੇ,ਜਲਾਲਾਬਾਦ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜਲਾਲਾਬਾਦ ਜ਼ਿਮਨੀ ਚੋਣ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਦੇ ਹੱਕ ‘ਚ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਹਲਕੇ ਦੀ ਜ਼ੈਲ ਅਰਨੀਵਾਲਾ ਦੇ ਲਗਭਗ ਇੱਕ ਦਰਜਨ ਪਿੰਡਾਂ ਵਿੱਚ ਚੋਣ ਪ੍ਰਚਾਰ ਦੀ ਮੁਹਿੰਮ ਚਲਾਈ ਜਾਣੀ ਸੀ।

Sadਪਰ ਬੀਤੀ ਰਾਤ ਬਿਕਰਮ ਸਿੰਘ ਮਜੀਠਿਆ ਦੇ ਸੁਰੱਖਿਆ ਕਾਫ਼ਲੇ ਦੇ ਇੱਕ ਗੱਡੀ ਦਾ ਐਕਸੀਡੈਂਟ ਹੋ ਜਾਣ ਕਾਰਨ ਇਸ ਪ੍ਰੋਗਰਾਮ ਨੂੰ ਇੱਕ ਵਾਰ ਕੈਂਸਲ ਕਰ ਦਿੱਤਾ ਗਿਆ।

ਹੋਰ ਪੜ੍ਹੋ:ਬਟਾਲਾ ’ਚ ਪਟਾਕਾ ਫੈਕਟਰੀ ਹਾਦਸੇ ’ਤੇ ਸੁਖਬੀਰ ਸਿੰਘ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Sadਜਿਸ ਤੋਂ ਬਾਅਦ ਹਲਕਾ ਜਲਾਲਾਬਾਦ ਚੋਣ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ ਅਤੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਮਿੱਥੇ ਪ੍ਰੋਗਰਾਮ ਤਹਿਤ ਚੁਣਾਵੀ ਜਲਸੇ ਨੂੰ ਸੰਬੋਧਿਤ ਕੀਤਾ।

ਉਧਰ ਆਸ ਤੋਂ ਵੱਧ ਇਨ੍ਹਾਂ ਚੁਨਾਵੀ ਜਲਸਿਆਂ ਵਿੱਚ ਲੋਕਾਂ ਦੇ ਵਿਸ਼ਾਲ ਇਕੱਠ ਨੇ ਅਕਾਲੀ ਲੀਡਰਸ਼ਿਪ ਦਾ ਸਵਾਗਤ ਕੀਤਾ ਅਤੇ ਡਿੱਬੀਪੁਰਾ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦਾ ਭਰੋਸਾ ਦਿੱਤਾ।

Sadਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਕਾਂਗਰਸੀ ਹਰ ਹੀਲੇ ਲੋਕਾਂ ‘ਚ ਭੁਲੇਖੇ ਪੈਦਾ ਕਰਕੇ ਆਪਣੀ ਸਥਿਤੀ ਨੂੰ ਮਜ਼ਬੂਤ ਕਰਨਾ ਚਾਹੁੰਦੇ ਹਨ। ਸੁਖਬੀਰ ਸਿੰਘ ਬਾਦਲ ਦਾ ਨਾਮ ਲੈਂਦਿਆਂ ਉਨ੍ਹਾਂ ਕਹਿ ਕੇ ਬਾਦਲ ਦਾ ਜਲਾਲਾਬਾਦ ਹਲਕੇ ਨਾਲ ਬਹੁਤ ਪੁਰਾਣਾ ਰਿਸ਼ਤਾ ਜੁੜਿਆ ਹੋਇਆ ਹੈ।

-PTC