Fri, Apr 19, 2024
Whatsapp

ਜਲੰਧਰ 'ਚ ਕੋਰੋਨਾ ਦੇ 34 ਨਵੇਂ ਕੇਸ ਆਏ ਸਾਹਮਣੇ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2600 ਤੋਂ ਪਾਰ

Written by  Shanker Badra -- August 04th 2020 02:39 PM
ਜਲੰਧਰ 'ਚ ਕੋਰੋਨਾ ਦੇ 34 ਨਵੇਂ ਕੇਸ ਆਏ ਸਾਹਮਣੇ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2600 ਤੋਂ ਪਾਰ

ਜਲੰਧਰ 'ਚ ਕੋਰੋਨਾ ਦੇ 34 ਨਵੇਂ ਕੇਸ ਆਏ ਸਾਹਮਣੇ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2600 ਤੋਂ ਪਾਰ

ਜਲੰਧਰ 'ਚ ਕੋਰੋਨਾ ਦੇ 34 ਨਵੇਂ ਕੇਸ ਆਏ ਸਾਹਮਣੇ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2600 ਤੋਂ ਪਾਰ:ਜਲੰਧਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਜ਼ਿਲ੍ਹਾ ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦੇ 34 ਨਵੇਂ ਮਾਮਲੇ ਸਾਹਮਣੇ ਆਏ ਹਨ। [caption id="attachment_422300" align="aligncenter" width="300"] ਜਲੰਧਰ 'ਚ ਕੋਰੋਨਾ ਦੇ 34 ਨਵੇਂ ਕੇਸ ਆਏ ਸਾਹਮਣੇ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2600 ਤੋਂ ਪਾਰ[/caption] ਮਿਲੀ ਜਾਣਕਾਰੀ ਅਨੁਸਾਰ ਜਲੰਧਰ 'ਚ ਅੱਜ ਸਵੇਰੇ ਆਈਆਂ ਰਿਪੋਰਟਾਂ ਅਨੁਸਾਰ 19 ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ ਸਨ ,ਜਿਸ ਤੋਂ ਬਾਅਦ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਜਲੰਧਰ 'ਚ 15 ਹੋਰ ਪਾਜ਼ੀਟਿਵ ਮਰੀਜ਼ ਮਿਲੇ ਹਨ।  ਇਸ ਦੌਰਾਨ ਜ਼ਿਲੇ 'ਚ ਕੁੱਲ 34 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਦੋ ਹੋਰ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। [caption id="attachment_422301" align="aligncenter" width="300"] ਜਲੰਧਰ 'ਚ ਕੋਰੋਨਾ ਦੇ 34 ਨਵੇਂ ਕੇਸ ਆਏ ਸਾਹਮਣੇ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2600 ਤੋਂ ਪਾਰ[/caption] ਦੱਸ ਦੇਈਏ ਕਿ ਜ਼ਿਲ੍ਹੇ ਵਿਚ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 2614 ਹੋ ਗਈ ਹੈ। ਜਿਨ੍ਹਾਂ ਵਿਚੋਂ 1796 ਮਰੀਜ਼ ਇਸ ਮਹਾਮਾਰੀ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਜ਼ਿਲ੍ਹੇ ਵਿਚ ਹੁਣ ਤੱਕ 66 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਵਿਚ ਹੁਣ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 754 ਹੋ ਗਈ ਹੈ। -PTCNews


Top News view more...

Latest News view more...