Sun, May 5, 2024
Whatsapp

ਜਲੰਧਰ 'ਚ ਕੋਰੋਨਾ ਦੇ 92 ਨਵੇਂ ਮਾਮਲਿਆਂ ਦੀ ਪੁਸ਼ਟੀ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2800 ਤੋਂ ਪਾਰ

Written by  Shanker Badra -- August 06th 2020 03:43 PM
ਜਲੰਧਰ 'ਚ ਕੋਰੋਨਾ ਦੇ 92 ਨਵੇਂ ਮਾਮਲਿਆਂ ਦੀ ਪੁਸ਼ਟੀ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2800 ਤੋਂ ਪਾਰ

ਜਲੰਧਰ 'ਚ ਕੋਰੋਨਾ ਦੇ 92 ਨਵੇਂ ਮਾਮਲਿਆਂ ਦੀ ਪੁਸ਼ਟੀ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2800 ਤੋਂ ਪਾਰ

ਜਲੰਧਰ 'ਚ ਕੋਰੋਨਾ ਦੇ 92 ਨਵੇਂ ਮਾਮਲਿਆਂ ਦੀ ਪੁਸ਼ਟੀ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2800 ਤੋਂ ਪਾਰ:ਜਲੰਧਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਜ਼ਿਲ੍ਹਾ ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦੇ 92 ਨਵੇਂ ਮਾਮਲੇ ਸਾਹਮਣੇ ਆਏ ਹਨ। [caption id="attachment_422767" align="aligncenter" width="300"] ਜਲੰਧਰ 'ਚ ਕੋਰੋਨਾ ਦੇ 92 ਨਵੇਂ ਮਾਮਲਿਆਂ ਦੀ ਪੁਸ਼ਟੀ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2800 ਤੋਂ ਪਾਰ[/caption] ਜਲੰਧਰ ਜ਼ਿਲ੍ਹੇ 'ਚ ਵੀਰਵਾਰ ਨੂੰ ਕੋਰੋਨਾ ਨਾਲ ਇਕ 52 ਸਾਲ ਦੇ ਬਜ਼ੁਰਗ ਦੀ ਮੌਤ ਹੋ ਗਈ ਜਦਕਿ 92 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਤੋਂ ਪਹਿਲਾਂ ਸਵੇਰੇ 23 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਅਤੇ ਹੁਣ ਮੁੜ 69 ਲੋਕਾਂ ਦੀਆਂ ਰਿਪੋਰਟਾਂ ਪਾਜ਼ੀਟਿਵ ਹਾਸਲ ਹੋਈਆਂ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕੋਰੋਨਾ ਨਾਲ 4 ਲੋਕਾਂ ਦੀ ਮੌਤ ਹੋਈ ਸੀ ਅਤੇ ਪੀਏਪੀ ਦੇ 9 ਜਵਾਨਾਂ ਤੇ 6 ਸਿਹਤ ਮੁਲਾਜ਼ਮਾਂ ਸਮੇਤ 100 ਲੋਕ ਸੰਕ੍ਰਮਿਤ ਮਿਲੇ ਸਨ। ਇਨ੍ਹਾਂ 'ਚ ਚਾਰ ਮਰੀਜ਼ ਹੋਰ ਜ਼ਿਲ੍ਹਿਆਂ ਤੋਂ ਸਬੰਧਿਤ ਹਨ। ਇਸ ਵਿਚਕਾਰ ਸਰਕਾਰੀ ਸਹਿਤ ਕੇਂਦਰਾਂ ਤੋਂ 36 ਲੋਕਾਂ ਨੂੰ ਛੁੱਟੀ ਦੇ ਕੇ ਘਰ 'ਚ ਆਈਸੋਲੇਸ਼ਨ ਲਈ ਰਵਾਨਾ ਕੀਤਾ ਸੀ। [caption id="attachment_422768" align="aligncenter" width="300"] ਜਲੰਧਰ 'ਚ ਕੋਰੋਨਾ ਦੇ 92 ਨਵੇਂ ਮਾਮਲਿਆਂ ਦੀ ਪੁਸ਼ਟੀ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2800 ਤੋਂ ਪਾਰ[/caption] ਦੱਸ ਦੇਈਏ ਕਿ ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 2801 ਤੱਕ ਪਹੁੰਚ ਚੁੱਕਾ ਹੈ ,ਜਦਕਿ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 72 ਤੱਕ ਪਹੁੰਚ ਗਈ ਹੈ। ਇਸ ਦੌਰਾਨ ਜ਼ਿਲ੍ਹੇ ਵਿਚ 1905 ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ ਅਤੇ 733 ਦੇ ਕਰੀਬ ਮਰੀਜ਼ ਇਲਾਜ਼ ਅਧੀਨ ਹਨ। -PTCNews


Top News view more...

Latest News view more...