Tue, Apr 30, 2024
Whatsapp

ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ, ਇੱਕ ਸ਼ਰਧਾਲੂ ਦੀ ਮੌਤ, 15 ਜ਼ਖਮੀ

Written by  Shanker Badra -- March 11th 2020 07:07 PM
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ, ਇੱਕ ਸ਼ਰਧਾਲੂ ਦੀ ਮੌਤ, 15 ਜ਼ਖਮੀ

ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ, ਇੱਕ ਸ਼ਰਧਾਲੂ ਦੀ ਮੌਤ, 15 ਜ਼ਖਮੀ

ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ, ਇੱਕ ਸ਼ਰਧਾਲੂ ਦੀ ਮੌਤ, 15 ਜ਼ਖਮੀ:ਜਲੰਧਰ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਸੀਜੇਐੱਸ ਪਬਲਿਕ ਸਕੂਲ ਨੇੜੇ ਛੋਟੇ ਹਾਥੀ ਅਤੇ ਇਨਡੈਵਰ ਗੱਡੀ ਵਿਚਕਾਰ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ ਇੱਕ ਮਹਿਲਾ ਸ਼ਰਧਾਲੂ ਦੀ ਮੌਤ ਹੋ ਗਈ, ਜਦਕਿ 15 ਸ਼ਰਧਾਲੂ ਜ਼ਖਮੀ ਹੋ ਗਏ ਹਨ,ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਅੰਮ੍ਰਿਤਸਰ ਨਿਵਾਸੀ ਸਰਬਜੀਤ ਕੌਰ ਵਜੋਂ ਹੋਈ ਹੈ। [caption id="attachment_394704" align="aligncenter" width="300"]Jalandhar Amritsar highway Road Accident ,One killed, 15 injured ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ, ਇੱਕ ਸ਼ਰਧਾਲੂ ਦੀ ਮੌਤ, 15 ਜ਼ਖਮੀ[/caption] ਮਿਲੀ ਜਾਣਕਾਰੀ ਅਨੁਸਾਰ ਜਦੋਂ ਛੋਟੇ ਹਾਥੀ ´ਚ ਸਵਾਰ ਇੱਕੋ ਪਰਿਵਾਰ ਦੇ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਤੋਂ ਹੋਲਾ-ਮਹੱਲਾ ਮਨਾ ਕੇ ਆਪਣੇ ਘਰ ਅੰਮ੍ਰਿਤਸਰ ਜਾ ਰਹੇ ਸਨ ਤਾਂ ਜਲੰਧਰ ਦੇ ਸੀ ਜੇ ਐੱਸ ਪਬਲਿਕ ਸਕੂਲ ਨੇੜੇ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ,ਜਿਸ ਕਾਰਨ ਛੋਟਾ ਹਾਥੀ ਪਲਟ ਗਿਆ ਹੈ। [caption id="attachment_394703" align="aligncenter" width="300"]Jalandhar Amritsar highway Road Accident ,One killed, 15 injured ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ, ਇੱਕ ਸ਼ਰਧਾਲੂ ਦੀ ਮੌਤ, 15 ਜ਼ਖਮੀ[/caption] ਇਸ ਹਾਦਸੇ ਦੌਰਾਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਇਸ ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਕਿ ਚਾਲਕ ਵੱਲੋਂ ਨਸ਼ਾ ਕੀਤਾ ਹੋਇਆ ਸੀ ਤੇ ਉਸ ਦੀ ਕਾਰ 'ਚ ਇਕ ਸ਼ਰਾਬ ਦੀ ਬੋਤਲ ਵੀ ਪਈ ਹੋਈ ਸੀ। ਇਸ ਹਾਦਸੇ ਉਪਰੰਤ ਲੰਮਾ ਜਾਮ ਲੱਗ ਗਿਆ ਅਤੇ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਦੋਵਾਂ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਬਹਾਲ ਕਰਵਾਈ ਹੈ। -PTCNews


Top News view more...

Latest News view more...