Fri, Jul 11, 2025
Whatsapp

ਨੂੰਹ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ 80 ਸਾਲਾ ਬਜ਼ੁਰਗ ਦੀ ਮਿਲੀ ਲਾਸ਼

Reported by:  PTC News Desk  Edited by:  Jagroop Kaur -- June 01st 2021 09:28 PM
ਨੂੰਹ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ 80 ਸਾਲਾ ਬਜ਼ੁਰਗ ਦੀ ਮਿਲੀ ਲਾਸ਼

ਨੂੰਹ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ 80 ਸਾਲਾ ਬਜ਼ੁਰਗ ਦੀ ਮਿਲੀ ਲਾਸ਼

ਜਲੰਧਰ ਵਿਖੇ ਬੀਤੇ ਮਹੀਨੇ 6 ਮਈ ਨੂੰ ਆਪਣੀ ਨੂੰਹ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਦੀ ਵੀਡੀਓ ਵਾਇਰਲ ਹੋਈ ਸੀ। ਜਿਸ ਵਿਚ ਇਕ 80 ਸਾਲਾਂ ਬਜ਼ੁਰਗ ਵੱਲੋਂ ਆਪਣੀ ਨੂੰਹ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਗੱਲ ਸਾਹਮਣੇ ਆਈ ਸੀ ,ਇਹ ਵੀਡੀਓ ਮ੍ਰਿਤਕ ਦੀ ਨੂੰਹ ਵਲੋਂ ਹੀ ਬਣਾਈ ਗਈ ਸੀ । ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਕਾਫੀ ਭਖਿਆ ਸੀ ਉਥੇ ਹੀ ਹੁਣ ਇਕ ਵਾਰ ਫਿਰ ਤੋਂ ਬਜ਼ੁਰਗ ਚਰਚਾ ਵਿਚ ਹੈ ਪਰ ਇਹ ਚਰਚਾ ਦਾ ਵਿਸ਼ਾ ਬੇਹੱਦ ਦੁਖਦ ਹੈ , ਦਰਅਸਲ ਵੀਡੀਓ ਚ ਵਾਇਰਲ ਬਜ਼ੁਰਗ ਦੀ ਲਾਸ਼ ਡੀਏਵੀ ਕਾਲਜ ਦੇ ਨਾਲ ਲਗਦੀ ਰੇਲ ਪਟਰੀ ਤੋਂ ਬਰਾਮਦ ਹੋਈ ਹੈ। ਉਧਰ ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। Read More : ਡੇਰਾ ਪ੍ਰੇਮੀ ਦੇ ਕਤਲ ਕੇਸ ‘ਚ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ... ਜਦੋਂ ਲਾਸ਼ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਡਰਾਈਵਿੰਗ ਲਾਇਸੈਂਸ ਮਿਲਿਆ, ਜਿਸ ਉਪਰ ਉਸ ਦਾ ਨਾਮ, ਘਰ ਦਾ ਪਤਾ ਲਿਖਿਆ ਹੋਇਆ ਸੀ। ਮੌਕੇ 'ਤੇ ਪਹੁੰਚੀ ਪੁਲਸ ਨੇ ਇਸ ਦੀ ਤਫਤੀਸ਼ ਕਰਦੇ ਹੋਏ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਲਾਸ਼ ਦੀ ਸ਼ਨਾਖਤ ਕੀਤੀ। ਪਰਿਵਾਰਕ ਮੈਂਬਰਾਂ ਨੇ ਨੂੰਹ 'ਤੇ ਉਨ੍ਹਾਂ ਨੂੰ ਬਲੈਕਮੇਲ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਦੱਸਿਆ ਕਿ ਨੂੰਹ ਉਨ੍ਹਾਂ ਦੇ ਪਿਤਾ ਨੂੰ ਕਾਫੀ ਲੰਬੇ ਸਮੇਂ ਤੋਂ ਬਲੈਕਮੇਲ ਕਰ ਰਹੀ ਸੀ| Read more : ਇਕ ਹੋਰ ਚੀਨੀ ਖ਼ਤਰਾ, ਦੁਨੀਆ ‘ਚ ਪਹਿਲੀ ਵਾਰ ਇਨਸਾਨ ਵਿਚ ਪਾਇਆ…

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਅਤੇ ਜਿਹੜੀ ਵੀਡੀਓ ਉਸ ਨੇ ਪਿਛਲੇ ਦਿਨੀਂ ਪੁਲਸ ਨੂੰ ਦਿਖਾਈ, ਉਹ ਝੂਠੀ ਸੀ ਪਰ ਉਸ ਵੀਡੀਓ ਦੇ ਆਧਾਰ 'ਤੇ ਪੁਲਸ ਨੇ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਸੀ, ਅੱਜ ਮਜਬੂਰ ਹੋ ਕੇ ਉਨ੍ਹਾਂ ਦੇ ਪਿਤਾ ਨੇ ਇਹ ਕਦਮ ਚੁੱਕ ਲਿਆ ਹੈ, ਜਿਸ ਦਾ ਉਨ੍ਹਾਂ ਨੂੰ ਕੋਈ ਅੰਦਾਜ਼ਾ ਨਹੀਂ ਸੀ।ਮੌਕੇ 'ਤੇ ਪਹੁੰਚੇ ਜੀ. ਆਰ. ਪੀ. ਥਾਣੇ ਦੇ ਐੱਸ. ਐੱਚ. ਓ. ਧਰਮਿੰਦਰ ਕਮਾਰ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਜਾਵੇਗੀ। ਜਿਸ ਦੇ ਚੱਲਦੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਆਪਣੀ ਨੂੰਹ 'ਤੇ ਗੰਭੀਰ ਦੋਸ਼ ਲਗਾਏ ਹਨ ਅਤੇ ਇਹ ਮਾਮਲਾ ਥਾਣਾ ਡਿਵੀਜ਼ਨ ਨੰਬਰ ਪੰਜ ਦਾ ਹੈ।

Top News view more...

Latest News view more...

PTC NETWORK
PTC NETWORK