ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਗੈਂਗਸਟਰ ਜਸਪ੍ਰੀਤ ਸਿੰਘ ਚੰਨਾ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕੀਤਾ ਕਾਬੂ

Jalandhar Counter Intelligence Gangster Jaspreet Singh Channa illegal weapons Including Arrested

ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਗੈਂਗਸਟਰ ਜਸਪ੍ਰੀਤ ਸਿੰਘ ਚੰਨਾ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕੀਤਾ ਕਾਬੂ:ਜਲੰਧਰ : ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ।ਕਾਊਂਟਰ ਇੰਟੈਲੀਜੈਂਸ ਨੇ ਗੈਂਗਸਟਰ ਜਸਪ੍ਰੀਤ ਸਿੰਘ ਚੰਨਾ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਇਸ ਦੌਰਾਨ ਗੈਂਗਸਟਰ ਜਸਪ੍ਰੀਤ ਸਿੰਘ ਚੰਨਾ ਕੋਲੋਂ ਪੁਲਿਸ ਨੇ ਦੋ ਗ਼ੈਰ-ਕਾਨੂੰਨੀ ਪਿਸਤੌਲ, 33 ਕਾਰਤੂਸ ਅਤੇ 755 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੈ।

Jalandhar Counter Intelligence Gangster Jaspreet Singh Channa illegal weapons Including Arrested
ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਗੈਂਗਸਟਰ ਜਸਪ੍ਰੀਤ ਸਿੰਘ ਚੰਨਾ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕੀਤਾ ਕਾਬੂ

ਇਸ ਦੌਰਾਨ ਕਾਊਂਟਰ ਇੰਟੈਲੀਜੈਂਸ ਦੇ ਏ.ਆਈ.ਜੀ. ਪ੍ਰੀਤ ਸਿੰਘ ਖੱਖ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਗੈਂਗਸਟਰ ਜਸਪ੍ਰੀਤ ਸਿੰਘ ਚੰਨਾ ‘ਤੇ ਕਤਲ, ਹੱਤਿਆ ਦੀ ਕੋਸ਼ਿਸ਼ ਅਤੇ ਹੋਰ ਧਾਰਾਵਾਂ ਤਹਿਤ 18 ਤੋਂ ਵੱਧ ਮਾਮਲੇ ਦਰਜ ਹਨ। ਏ.ਆਈ.ਜੀ. ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੱਜ ਆਪਣੀ ਸਿਲਵਰ ਰੰਗ ਦੀ ਏ -ਸਟਾਰ ਗੱਡੀ ਵਿੱਚ ਆਪਣੇ ਪਰਿਵਾਰ ਨੂੰ ਮਿਲਣ ਜਾ ਰਿਹਾ ਹੈ।

Jalandhar Counter Intelligence Gangster Jaspreet Singh Channa illegal weapons Including Arrested
ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਗੈਂਗਸਟਰ ਜਸਪ੍ਰੀਤ ਸਿੰਘ ਚੰਨਾ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕੀਤਾ ਕਾਬੂ

ਇਸ ਸੂਚਨਾ ਦੇ ਅਧਾਰ ‘ਤੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਜ਼ਿਲ੍ਹਾ ਮੁਖੀ ਨਾਲ ਸੂਚਨਾ ਸਾਂਝੀ ਕਰਕੇ ਇੱਕ ਟੀਮ ਬਣਾ ਲਈ।ਜਿਸ ਤੋਂ ਬਾਅਦ ਪੁਲਿਸ ਨੇ ਭਾਰਤ -ਨਗਰ ਟੀ-ਪੌਇੰਟ ਨਜ਼ਦੀਕ ਭੰਗੀ ਪੁਲੀ ਦੇ ਕੋਲ ਨਾਕਾਬੰਦੀ ਕਰ ਲਈ।

Jalandhar Counter Intelligence Gangster Jaspreet Singh Channa illegal weapons Including Arrested
ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਗੈਂਗਸਟਰ ਜਸਪ੍ਰੀਤ ਸਿੰਘ ਚੰਨਾ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕੀਤਾ ਕਾਬੂ

ਇਸ ਦੌਰਾਨ ਪੁਲਿਸ ਨੇ ਇੱਕ ਸਿਲਵਰ ਕਾਰ ਨੂੰ ਦੇਖਿਆ ,ਜਿਸ ਨੂੰ ਗੈਂਗਸਟਰ ਜਸਪ੍ਰੀਤ ਸਿੰਘ ਚੰਨਾ ਚਲਾ ਰਿਹਾ ਸੀ।ਜਦੋਂ ਪੁਲਿਸ ਨੇ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਪੁਲਿਸ ਨੂੰ ਦੇਖ ਕੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ।
-PTCNews