ਮੁੱਖ ਖਬਰਾਂ

ਜਲੰਧਰ 'ਚ 66 ਹੋਰ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ, ਜ਼ਿਲ੍ਹੇ 'ਚ ਅੰਕੜਾ ਹੋਇਆ 1500 ਤੋਂ ਪਾਰ

By Shanker Badra -- July 17, 2020 1:07 pm -- Updated:Feb 15, 2021

ਜਲੰਧਰ 'ਚ 66 ਹੋਰ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ, ਜ਼ਿਲ੍ਹੇ 'ਚ ਅੰਕੜਾ ਹੋਇਆ 1500 ਤੋਂ ਪਾਰ:ਜਲੰਧਰ : ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕਈ ਵੱਡੇ ਅਧਿਕਾਰੀਆਂ ਤੇ ਅਫਸਰਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੀਟਿਵ ਆ ਰਹੀਆਂ ਹਨ।  ਜਲੰਧਰ ਜ਼ਿਲ੍ਹੇ 'ਚ ਅੱਜ ਫ਼ਿਰ ਕੋਰੋਨਾ ਦੇ 66 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ।

ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਨੇ ਅੱਜ ਜ਼ਿਲ੍ਹੇ 'ਚ 7 ਬੱਚਿਆਂ ਸਮੇਤ 66 ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਮਾਡਲ ਟਾਊਨ ਤੇ ਭੂਰ ਮੰਡੀ ਇਲਾਕੇ ਨਾਲ ਸਬੰਧਤ ਹਨ। ਇਸ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ 1533 'ਤੇ ਪੁੱਜ ਗਿਆ ਹੈ। ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ।

ਜਲੰਧਰ 'ਚ 66 ਹੋਰ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ, ਜ਼ਿਲ੍ਹੇ 'ਚ ਅੰਕੜਾ ਹੋਇਆ 1500 ਤੋਂ ਪਾਰ

ਦੱਸਣਯੋਗ ਹੈ ਕਿ ਬੀਤੇ ਦਿਨ ਕਾਰੋਬਾਰੀ ਸਮੇਤ 48 ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਸੀ। ਵੀਰਵਾਰ ਨੂੰ ਬੀਐੱਮਸੀ ਚੌਕ ਨੇੜੇ ਇਕ ਇਲੈਕਟ੍ਰਾਨਿਕਸ ਸ਼ੋਅਰੂਮ ਦੇ ਮਾਲਕ ਦੀ ਨੂੰਹ ਤੇ ਦੋ ਸਾਲ ਦਾ ਪੋਤਾ ਵੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ। ਇਹ ਪਰਿਵਾਰ ਲਾਜਪਤ ਨਗਰ 'ਚ ਰਹਿੰਦਾ ਹੈ। ਇਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1500 ਤੋਂ ਪਾਰ ਹੋ ਗਈ ਹੈ।

ਇਸ ਦੇ ਇਲਾਵਾ ਹੁਸ਼ਿਆਰਪੁਰ ਜ਼ਿਲੇ 'ਚ 34 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 253 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਪਾਜ਼ੀਟਿਵ ਮਰੀਜ਼ਾਂ 'ਚ 31 ਜਵਾਨ ਬੀ.ਐਸ.ਐਫ. ਖੜਕਾਂ ਕੈਂਪ, 1 ਪੀ.ਐਚ.ਸੀ. ਪੋਸੀ, 1 ਪਾਲਦੀ, 1 ਪੀ.ਐਚ.ਸੀ. ਮੰਡ ਮੰਡੇਰ ਨਾਲ ਸਬੰਧਿਤ ਹੈ।
-PTCNews

  • Share