Sat, Apr 27, 2024
Whatsapp

ਜਲੰਧਰ : ਪਾਸਪੋਰਟ ਦਫ਼ਤਰ ਦੀ ਤੀਜੀ ਮੰਜ਼ਿਲ 'ਤੇ ਬੀਮਾ ਕੰਪਨੀ ਦੇ ਦਫ਼ਤਰ ਵਿੱਚ ਅੱਗ ਲੱਗੀ  

Written by  Shanker Badra -- May 08th 2021 12:36 PM
ਜਲੰਧਰ : ਪਾਸਪੋਰਟ ਦਫ਼ਤਰ ਦੀ ਤੀਜੀ ਮੰਜ਼ਿਲ 'ਤੇ ਬੀਮਾ ਕੰਪਨੀ ਦੇ ਦਫ਼ਤਰ ਵਿੱਚ ਅੱਗ ਲੱਗੀ  

ਜਲੰਧਰ : ਪਾਸਪੋਰਟ ਦਫ਼ਤਰ ਦੀ ਤੀਜੀ ਮੰਜ਼ਿਲ 'ਤੇ ਬੀਮਾ ਕੰਪਨੀ ਦੇ ਦਫ਼ਤਰ ਵਿੱਚ ਅੱਗ ਲੱਗੀ  

ਜਲੰਧਰ : ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਂਕ ਨੇੜੇ ਸਥਿਤ ਪਾਸਪੋਰਟ ਦਫ਼ਤਰ ਦੀ ਤੀਜੀ ਮੰਜ਼ਿਲ ਵਿਚ ਭਿਆਨਕ ਅੱਗ ਲੱਗ ਗਈ ਹੈ। ਇਸ ਮੰਜ਼ਿਲ 'ਤੇ ਪੀਐਨਬੀ ਮੈਟਲਾਈਫ ਇੰਸ਼ੋਰੈਂਸ ਕੰਪਨੀ ਦਾ ਦਫ਼ਤਰ ਸਥਿਤ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੜ੍ਹੋ ਹੋਰ ਖ਼ਬਰਾਂ : ਲੁਧਿਆਣਾ 'ਚ ਹੁਣ ਸੋਮਵਾਰ ਤੋਂ ਰੋਜ਼ਾਨਾ ਦੁਪਹਿਰ 12 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਕਰਫ਼ਿਊ [caption id="attachment_495704" align="aligncenter" width="300"]Jalandhar : fire in the office insurance company on the third floor of the passport office ਜਲੰਧਰ : ਪਾਸਪੋਰਟ ਦਫ਼ਤਰ ਦੀ ਤੀਜੀ ਮੰਜ਼ਿਲ 'ਤੇ ਬੀਮਾ ਕੰਪਨੀ ਦੇ ਦਫ਼ਤਰ ਵਿੱਚ ਅੱਗ ਲੱਗੀ[/caption] ਇਸ ਘਟਨਾ ਮਗਰੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ ਥਾਣਾ ਨੰਬਰ ਛੇ ਦੀ ਪੁਲਿਸ ਮੌਕੇ ਤੇ ਪਹੁੰਚ ਗਈ। ਅੱਗ ਲੱਗਣ ਕਾਰਨ ਦਫ਼ਤਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। [caption id="attachment_495705" align="aligncenter" width="300"]Jalandhar : fire in the office insurance company on the third floor of the passport office ਜਲੰਧਰ : ਪਾਸਪੋਰਟ ਦਫ਼ਤਰ ਦੀ ਤੀਜੀ ਮੰਜ਼ਿਲ 'ਤੇ ਬੀਮਾ ਕੰਪਨੀ ਦੇ ਦਫ਼ਤਰ ਵਿੱਚ ਅੱਗ ਲੱਗੀ[/caption] ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 9:30 ਵਜੇ ਦੇ ਕਰੀਬ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਪਾਸਪੋਰਟ ਦਫ਼ਤਰ ਦੀ ਤੀਜੀ ਮੰਜ਼ਿਲ ਵਿੱਚੋਂ ਧੂੰਆਂ ਨਿਕਲਣ ਦੀ ਸੂਚਨਾ ਮਿਲਣ 'ਤੇ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ ਅਤੇ ਪੀ.ਐਨ.ਬੀ. ਮੈਟਲਾਈਫ ਬੀਮਾ ਕੰਪਨੀ ਦੇ ਦਫ਼ਤਰ ਨੂੰ ਅੱਗ ਲੱਗੀ।ਇਸ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਕਿਸਾਨਾਂ ਵੱਲੋਂ 8 ਮਈ ਨੂੰ ਕੈਪਟਨ ਸਰਕਾਰ ਵੱਲੋਂ ਲਾਏ ਲੌਕਡਾਊਨ ਦਾ ਕੀਤਾ ਜਾਵੇਗਾ ਵਿਰੋਧ  [caption id="attachment_495700" align="aligncenter" width="300"]Jalandhar : fire in the office insurance company on the third floor of the passport office ਜਲੰਧਰ : ਪਾਸਪੋਰਟ ਦਫ਼ਤਰ ਦੀ ਤੀਜੀ ਮੰਜ਼ਿਲ 'ਤੇ ਬੀਮਾ ਕੰਪਨੀ ਦੇ ਦਫ਼ਤਰ ਵਿੱਚ ਅੱਗ ਲੱਗੀ[/caption] ਇਸ ਦਫ਼ਤਰ ਦੀ ਤੀਜੀ ਮੰਜ਼ਿਲ 'ਤੇ ਹੋਣ ਕਾਰਨ ਇਮਾਰਤ ਦੀ ਖਿੜਕੀ ਦਾ ਸ਼ੀਸ਼ਾ ਤੋੜ ਕੇ ਅੱਗ' ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਬੀਮਾ ਕੰਪਨੀ ਦੇ ਅਧਿਕਾਰੀਆਂ ਸਮੇਤ ਪੁਲਿਸ ਵੀ ਪਹੁੰਚ ਗਈ। ਜਿਸ ਤੋਂ ਬਾਅਦ ਇਸ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। -PTCNews


Top News view more...

Latest News view more...