Wed, Apr 24, 2024
Whatsapp

ਜਲੰਧਰ 'ਚ ਅਣਪਛਾਤੇ ਲੋਕਾਂ ਨੇ ਪ੍ਰਵਾਸੀ ਮਜ਼ਦੂਰ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ

Written by  Shanker Badra -- August 17th 2018 12:12 PM -- Updated: August 17th 2018 12:15 PM
ਜਲੰਧਰ 'ਚ ਅਣਪਛਾਤੇ ਲੋਕਾਂ ਨੇ ਪ੍ਰਵਾਸੀ ਮਜ਼ਦੂਰ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ

ਜਲੰਧਰ 'ਚ ਅਣਪਛਾਤੇ ਲੋਕਾਂ ਨੇ ਪ੍ਰਵਾਸੀ ਮਜ਼ਦੂਰ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ

ਜਲੰਧਰ 'ਚ ਅਣਪਛਾਤੇ ਲੋਕਾਂ ਨੇ ਪ੍ਰਵਾਸੀ ਮਜ਼ਦੂਰ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ:ਜਲੰਧਰ 'ਚ ਇੱਕ ਪ੍ਰਵਾਸੀ ਮਜ਼ਦੂਰ 'ਤੇ ਅਣਪਛਾਤੇ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ ਗਈ ਹੈ।ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ ਰਾਤ ਵਾਪਰੀ ਹੈ।ਮ੍ਰਿਤਕ ਵਿਅਕਤੀ ਦੀ ਪਹਿਚਾਣ 20 ਸਾਲਾ ਨੌਜਵਾਨ ਗੌਰਵ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਸ਼ਹਿਰ ਦੇ ਰੰਧਾਵਾ ਮਸੰਦਾ ਇਲਾਕੇ 'ਚ ਆਪਣੇ ਇੱਕ ਸਾਥੀ ਨਾਲ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ।ਉਸ ਦੇ ਸਾਥੀ ਨੇ ਦੱਸਿਆ ਕਿ ਬੀਤੀ ਰਾਤ ਨੂੰ ਤਿੰਨ ਅਣਪਛਾਤੇ ਲੋਕ ਉਸ ਦੇ ਕਮਰੇ 'ਚ ਆਏ ਅਤੇ ਉਨ੍ਹਾਂ ਨੇ ਗੌਰਵ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਪ੍ਰਵਾਸੀ ਮਜ਼ਦੂਰ ਗੌਰਵ ਦੀ ਮੌਤ ਹੋ ਗਈ ਹੈ।ਇਸ ਘਟਨਾ ਤੋਂ ਬਾਅਦ ਹਮਲਾ ਕਰਨ ਵਾਲੇ ਅਣਪਛਾਤੇ ਵਿਅਕਤੀ ਉੱਥੋਂ ਫਰਾਰ ਹੋ ਗਏ।ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -PTCNews


Top News view more...

Latest News view more...