ਮਕਸੂਦਾਂ ਪੁਲਿਸ ਸਟੇਸ਼ਨ ਬੰਬ ਧਮਾਕਾ ਮਾਮਲਾ :ਅਦਾਲਤ ਨੇ 2 ਕਸ਼ਮੀਰੀ ਦਹਿਸ਼ਤਗਰਦਾਂ ਨੂੰ 4 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

jalandhar maksuda Police station bomb blast case court 2 Kashmiri terrorists 4 days police remand

ਮਕਸੂਦਾਂ ਪੁਲਿਸ ਸਟੇਸ਼ਨ ਬੰਬ ਧਮਾਕਾ ਮਾਮਲਾ :ਅਦਾਲਤ ਨੇ 2 ਕਸ਼ਮੀਰੀ ਦਹਿਸ਼ਤਗਰਦਾਂ ਨੂੰ 4 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ:ਜਲੰਧਰ ਦੇ ਮਕਸੂਦਾਂ ਪੁਲਿਸ ਸਟੇਸ਼ਨ ਬੰਬ ਧਮਾਕੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ 2 ਕਸ਼ਮੀਰੀ ਨੌਜਵਾਨਾਂ ਨੂੰ ਅੱਜ ਡਿਊਟੀ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਗਿਆ ਹੈ।ਇਸ ਦੌਰਾਨ ਅਦਾਲਤ ਨੇ ਸ਼ਾਹਿਦ ਕਿਊਮ ਅਤੇ ਫੈਜ਼ਲ ਬਸ਼ੀਰ ਨਾਂਅ ਦੇ ਦੋਵੇਂ ਕਸ਼ਮੀਰੀ ਨੌਜਵਾਨਾਂ ਨੂੰ 4 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਜਦਕਿ ਪੁਲਿਸ ਨੇ ਉਨ੍ਹਾਂ ਦਾ 7 ਦਿਨ ਦਾ ਰਿਮਾਂਡ ਮੰਗਿਆ ਸੀ।

ਜਾਣਕਾਰੀ ਅਨੁਸਾਰ ਜਲੰਧਰ ਪੁਲਿਸ ਵੱਲੋਂ ਬੀਤੀ 3 ਅਤੇ 4 ਨਵੰਬਰ ਨੂੰ ਸ਼ਾਹਿਦ ਕਿਊਮ ਅਤੇ ਫੈਜ਼ਲ ਬਸ਼ੀਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ ਵੀ ਪੁਲਿਸ ਨੇ ਲੁਧਿਆਣਾ ਦੇ ਰੜੀ ਮੁਹੱਲੇ ਵਿੱਚੋਂ 4 ਕਸ਼ਮੀਰੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਕੋਲੋਂ ਨਕਸ਼ੇ ਅਤੇ ਹੋਰ ਵੀ ਸ਼ੱਕੀ ਸਮਾਨ ਬਰਾਮਦ ਹੋਇਆ ਸੀ।
-PTCNews