ਜਲੰਧਰ-ਪਠਾਨਕੋਟ ਕੌਮੀ ਮਾਰਗ ‘ਤੇ ਸਵਾਰੀਆਂ ਨਾਲ ਭਰੀ ਬੱਸ ਦੀ ਦਰੱਖਤ ਨਾਲ ਟੱਕਰ, ਡਰਾਈਵਰ ਤੇ ਕੰਡਕਟਰ ਦੀ ਮੌਤ, 9 ਜ਼ਖਮੀ

Jalandhar-Pathankot National Highway Mukerian Near Bus Accident, driver conductor Death, 9 injured
ਜਲੰਧਰ-ਪਠਾਨਕੋਟ ਕੌਮੀ ਮਾਰਗ 'ਤੇ ਸਵਾਰੀਆਂ ਨਾਲ ਭਰੀ ਬੱਸ ਦੀ ਦਰੱਖਤ ਨਾਲ ਟੱਕਰ, ਡਰਾਈਵਰ ਤੇ ਕੰਡਕਟਰ ਦੀ ਮੌਤ, 9 ਜ਼ਖਮੀ

ਜਲੰਧਰ-ਪਠਾਨਕੋਟ ਕੌਮੀ ਮਾਰਗ ‘ਤੇ ਸਵਾਰੀਆਂ ਨਾਲ ਭਰੀ ਬੱਸ ਦੀ ਦਰੱਖਤ ਨਾਲ ਟੱਕਰ, ਡਰਾਈਵਰ ਤੇ ਕੰਡਕਟਰ ਦੀ ਮੌਤ, 9 ਜ਼ਖਮੀ:ਹੁਸ਼ਿਆਰਪੁਰ : ਜਲੰਧਰ-ਪਠਾਨਕੋਟ ਕੌਮੀ ਮਾਰਗ ‘ਤੇ ਮੁਕੇਰੀਆਂ ਦੇ ਕਸਬਾ ਭੰਗਾਲਾ ਦੇ ਜੰਡਵਾਲ ਮੋੜ ‘ਤੇ ਹਰਿਆਣਾ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਟਕਰਾਅ ਗਈ ਹੈ। ਇਸ ਹਾਦਸੇ ‘ਚ ਬੱਸ ਚਾਲਕ ਅਤੇ ਕੰਡਕਟਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 9 ਜ਼ਖ਼ਮੀ ਹੋ ਗਏ ਹਨ।

Jalandhar-Pathankot National Highway Mukerian Near Bus Accident, driver conductor Death, 9 injured
ਜਲੰਧਰ-ਪਠਾਨਕੋਟ ਕੌਮੀ ਮਾਰਗ ‘ਤੇ ਸਵਾਰੀਆਂ ਨਾਲ ਭਰੀ ਬੱਸ ਦੀ ਦਰੱਖਤ ਨਾਲ ਟੱਕਰ, ਡਰਾਈਵਰ ਤੇ ਕੰਡਕਟਰ ਦੀ ਮੌਤ, 9 ਜ਼ਖਮੀ

ਮਿਲੀ ਜਾਣਕਾਰੀ ਅਨੁਸਾਰ ਇਹ ਬੱਸ ਦਿੱਲੀ ਤੋਂ ਕਟੜਾ ਨੂੰ ਜਾ ਰਹੀ ਸੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਬੱਸ ਚਾਲਕ ਦੀ ਪਛਾਣ ਸਲੀਮਦੀਨ ਅਤੇ ਕੰਡਕਟਰ ਦੀ ਪਛਾਣ ਕ੍ਰਿਸ਼ਨ ਕੁਮਾਰ ਵਜੋਂ ਹੋਈ ਹੈ। ਉੱਥੇ ਹੀ ਹਾਦਸੇ ਦੌਰਾਨ 9 ਸਵਾਰੀਆਂ ਵੀ ਜ਼ਖਮੀ ਹੋਈਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਦਾਖਲ ਕਰਵਾਇਆ ਗਿਆ ਹੈ।

Jalandhar-Pathankot National Highway Mukerian Near Bus Accident, driver conductor Death, 9 injured
ਜਲੰਧਰ-ਪਠਾਨਕੋਟ ਕੌਮੀ ਮਾਰਗ ‘ਤੇ ਸਵਾਰੀਆਂ ਨਾਲ ਭਰੀ ਬੱਸ ਦੀ ਦਰੱਖਤ ਨਾਲ ਟੱਕਰ, ਡਰਾਈਵਰ ਤੇ ਕੰਡਕਟਰ ਦੀ ਮੌਤ, 9 ਜ਼ਖਮੀ

ਇਥੋਂ ਇਕ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।ਦੱਸਿਆ ਜਾਂਦਾ ਹੈ ਕਿ ਜਿਸ ਸਮੇਂ ਇਹ ਹਾਦਸਾ ਹੋਇਆ ਉਸ ਸਮੇਂ ਸਾਰੇ ਯਾਤਰੀ ਸੌ ਰਹੇ ਸਨ, ਜਿਸ ਕਰਕੇ ਕਿਸੇ ਨੂੰ ਹਾਦਸੇ ਦਾ ਕਾਰਨ ਪਤਾ ਨਹੀਂ ਲੱਗ ਸਕਿਆ।ਪੁਲਿਸ ਮੁਤਾਬਕ ਹਾਦਸੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਦੀ ਕਾਰਵਾਈ ਕੀਤੀ ਜਾ ਰਹੀ ਹੈ।
-PTCNews