ਹਰਸਿਮਰਤ ਕੌਰ ਬਾਦਲ ਪਹੁੰਚੇ ਫਿਲੌਰ, ਪੀੜਤਾਂ ਨੂੰ ਖੁਦ ਵੰਡੀ ਰਾਹਤ ਸਮੱਗਰੀ (ਤਸਵੀਰਾਂ)

Harsimrat Kaur Badal

ਹਰਸਿਮਰਤ ਕੌਰ ਬਾਦਲ ਪਹੁੰਚੇ ਫਿਲੌਰ, ਪੀੜਤਾਂ ਨੂੰ ਖੁਦ ਵੰਡੀ ਰਾਹਤ ਸਮੱਗਰੀ (ਤਸਵੀਰਾਂ),ਫਿਲੌਰ: ਸਤਲੁਜ ਦਰਿਆ ‘ਚ ਪਾੜ ਪੈਣ ਕਾਰਨ ਜਲੰਧਰ ਦੇ ਸ਼ਾਹਕੋਟ ਅਤੇ ਫਿਲੌਰ ਦੇ ਹਲਕਿਆਂ ‘ਚ ਸਥਿਤੀ ਕਾਫੀ ਨਾਜ਼ੁਕ ਬਣੀ ਹੋਈ ਹੈ। ਜਿਸ ਕਾਰਨ ਆਮ ਜਨਜੀਵਨ ਕਾਫੀ ਪ੍ਰਭਾਵਿਤ ਹੋ ਰਿਹਾ ਹੈ।

Harsimrat Kaur Badal ਇਸ ਦਰਮਿਆਨ ਹੜ੍ਹ ਪੀੜਤ ਲੋਕਾਂ ਦੀ ਸਾਰ ਲੈਣ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਜਲੰਧਰ ਦੇ ਫਿਲੌਰ ਵਿਖੇ ਪਹੁੰਚੇ, ਜਿਥੇ ਉਹਨਾਂ ਨੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਹਨਾਂ ਨੇ ਪੀੜਤਾਂ ਨੂੰ ਰਾਹਤ ਸਮੱਗਰੀ ਵੀ ਵੰਡੀ।

ਹੋਰ ਪੜ੍ਹੋ: ਸਿੱਧੂ ਹਮਾਇਤੀ 15 ਕੌਂਸਲਰਾਂ ਨੇ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਦਫ਼ਤਰ ਪਹੁੰਚ ਕੇ ਸਹੁੰ ਚੁੱਕੀ

Harsimrat Kaur Badal ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੁੱਖ ਦੀ ਘੜੀ ‘ਚ ਹੜ੍ਹ ਪੀੜਤਾਂ ਨਾਲ ਖੜਾ ਹੈ।

Harsimrat Kaur Badal ਇਸ ਮੌਕੇ ਉਹਨਾਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਫੇਲ ਸਾਬਤ ਹੋਈ ਹੈ ਤੇ ਉਹਨਾਂ ਕਾਰਨ ਹੀ ਪੰਜਾਬ ਦੇ ਅਜਿਹੇ ਹਾਲਾਤ ਬਣੇ ਹਨ। ਅੱਗੇ ਉਹਨਾਂ ਕਿਹਾ ਕਿ ਜੇ ਪੰਜਾਬ ਸਰਕਾਰ ਸਹੀ ਪ੍ਰਬੰਧ ਕਰਦੀ ਤਾਂ ਸੂਬੇ ‘ਚ ਹੜ੍ਹ ਨਾ ਆਉਂਦੇ। ਉਹਨਾਂ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਦਿੱਤਾ ਜਾਣ ਵਾਲਾ ਆਫ਼ਤ ਪ੍ਰਬੰਧਨ ਲਈ ਫੰਡ ਪੰਜਾਬ ਸਰਕਾਰ ਖਰਚ ਕਰੇ।

Harsimrat Kaur Badal ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਸਕੱਤਰ ਨਾਲ ਗੱਲਬਾਤ ਕਰਕੇ ਹੋਰ ਮਦਦ ਦੀ ਮੰਗ ਕੀਤੀ ਸੀ। ਉਹਨਾਂ ਕਿਹਾ ਸੀ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਐੱਨ.ਡੀ.ਆਰ.ਐੱਫ ਦੀਆਂ ਹੋਰ ਟੀਮਾਂ ਅਤੇ ਕਿਸ਼ਤੀਆਂ ਭੇਜਣ ਦੀ ਵੀ ਅਪੀਲ ਕੀਤੀ ਸੀ।

-PTC News