ਜਲੰਧਰ ਪੁਲਿਸ ਵੱਲੋਂ ਫਰਜ਼ੀ ਦਸਤਾਵੇਜ਼ ਤਿਆਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ

By Jashan A - September 26, 2019 6:09 pm

ਜਲੰਧਰ ਪੁਲਿਸ ਵੱਲੋਂ ਫਰਜ਼ੀ ਦਸਤਾਵੇਜ਼ ਤਿਆਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ,ਜਲੰਧਰ: ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਉਹਨਾਂ ਨੇ ਫਰਜ਼ੀ ਆਧਾਰ ਕਾਰਡ ਅਤੇ ਹੋਰ ਦਸਤਾਵੇਜ਼ ਤਿਆਰ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ।

Jalandhar Arrestedਜਿਸ ਦੌਰਾਨ ਪੁਲਿਸ ਨੇ 6 ਵਿਅਕਤੀਆਂ ਨੂੰ ਕਾਬੂ ਕੀਤਾ।ਮੁਲਜ਼ਮਾਂ ਕੋਲੋਂ ਜਾਅਲੀ ਆਧਾਰ ਕਾਰਡ ਜ਼ਮੀਨ ਜਾਇਦਾਦ ਦੀ ਵੈਰੀਫਿਕੇਸ਼ਨ ਕਰਵਾਉਣ ਸਬੰਧੀ ਫ਼ਾਰਮ ਪਟਵਾਰੀ ਕਾਨੂੰਗੋ ਅਤੇ ਤਹਿਸੀਲਦਾਰ ਦੀਆਂ ਜਾਅਲੀ ਮੋਹਰਾਂ, ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ।

ਹੋਰ ਪੜ੍ਹੋ: ਪੜ੍ਹਾਈ ਦਾ ਸੁਪਨਾ ਲੈ ਕੇ ਵਿਦੇਸ਼ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਵੱਡੀ ਘਟਨਾ

Jalandhar Arrestedਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਜਾਣਕਾਰੀ ਦਿੱਤੀ ਹੈ ਕਿ ਫੜ੍ਹੇ ਗਏ ਵਿਅਕਤੀਆਂ ਦੇ ਸਬੰਧ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਨਾਲ ਹੈ। ਜਿਨ੍ਹਾਂ 'ਚ ਦੋ ਜਲੰਧਰ, ਤਿੰਨ ਜਣੇ ਅੰਮ੍ਰਿਤਸਰ ਅਤੇ ਇੱਕ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹੈ।

Jalandhar Arrestedਫਿਲਹਾਲ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਥਾਣਾ ਨਵੀਂ ਬਾਰਾਂਦਰੀ ਵਿਖੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

adv-img
adv-img