ਜਲੰਧਰ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

Jalandhar police Robbery And Drug smuggling gang Six members Arrested
ਜਲੰਧਰ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ:ਜਲੰਧਰ : ਜਲੰਧਰਦਿਹਾਤੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਚਾਰ ਵਿਅਕਤੀਆਂ ਨੂੰ ਲੁੱਟ -ਖੋਹ ਅਤੇ ਦੋ ਵਿਅਕਤੀਆਂ ਨੂੰ ਅਫੀਮ ਦੀ ਤਸਕਰੀ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਦਿਹਾਤੀ ਨੇ ਦੱਸਿਆ ਕਿ ਇਨ੍ਹਾਂ ਤੋਂ ਹੋਰ ਕੇਸ ਟਰੇਸ ਹੋਣ ਦੀ ਉਮੀਦ ਹੈ।

Jalandhar police Robbery And Drug smuggling gang Six members Arrested
ਜਲੰਧਰ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਜਲੰਧਰਦਿਹਾਤੀ ਪੁਲਿਸ ਨੇਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ 20 ਮੋਟਰਸਾਈਕਲਾਂ ਅਤੇ 10 ਮੋਬਾਇਲ ਫ਼ੋਨ ਸਮੇਤ ਕਾਬੂ ਕੀਤਾ ਹੈ।ਐੱਸਐੱਸਪੀ ਦਿਹਾਤੀ ਨੇ ਦੱਸਿਆ ਕਿ ਇਸ ਗਿਰੋਹ ਦਾ ਲੀਡਰ ਸੇਠੀ ਸਿੰਘ ਹੈ, ਜੋ ਮੋਟਰਸਾਈਕਲ ਲੁੱਟ ਅਤੇ ਮੋਬਾਈਲ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ ਅਤੇ ਉਸ ਦੇ ਹੋਰ 3 ਸਾਥੀ ਪ੍ਰਭਜੀਤ ਸਿੰਘ ਬਲਵਿੰਦਰ ਅਤੇ ਬੁੱਕਣ ਸਿੰਘ ਇਨ੍ਹਾਂ ਵਾਰਦਾਤਾਂ ਵਿੱਚ ਸੇਠੀ ਦਾ ਸਾਥ ਦਿੰਦੇ ਸੀ।

Jalandhar police Robbery And Drug smuggling gang Six members Arrested
ਜਲੰਧਰ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਉੱਥੇ ਹੀ ਥਾਣਾ ਆਦਮਪੁਰ ਦੀ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ 5 ਕਿਲੋਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ ,ਜੋ ਨਾਕੇ ਦੇ ਦੌਰਾਨ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਕਾਰ ਖੇਤਾਂ ਦੇ ਵਿੱਚ ਉਤਰ ਗਈ ਅਤੇ ਮੌਕੇ ‘ਤੇ ਤੈਨਾਤ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਐੱਸਐੱਸਪੀ ਨੇ ਦੱਸਿਆ ਕਿ ਦੋਵੇਂ ਦੋਸ਼ੀ ਮੁਹੰਮਦ ਆਰਿਫ ਅਤੇ ਰਮਸ਼ਯ ਲਖਨਊ ਦੇ ਰਹਿਣ ਵਾਲੇ ਹਨ।
-PTCNews