Fri, Apr 19, 2024
Whatsapp

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ, ਫੌਜ ਤੋਂ ਕੀਤੀ ਮਦਦ ਦੀ ਮੰਗ

Written by  Jashan A -- August 22nd 2019 01:02 PM
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ, ਫੌਜ ਤੋਂ ਕੀਤੀ ਮਦਦ ਦੀ ਮੰਗ

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ, ਫੌਜ ਤੋਂ ਕੀਤੀ ਮਦਦ ਦੀ ਮੰਗ

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ, ਫੌਜ ਤੋਂ ਕੀਤੀ ਮਦਦ ਦੀ ਮੰਗ,ਸੁਲਤਾਨਪੁਰ ਲੋਧੀ: ਪੰਜਾਬ 'ਚ ਹੜ੍ਹ ਕਾਰਨ ਪ੍ਰਭਾਵਿਤ ਹੋਏ ਇਲਾਕਿਆਂ ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਦੌਰਾ ਕੀਤਾ। ਜਿਸ ਦੌਰਾਨ ਉਹਨਾਂ ਨੇ ਪਾਣੀ ਨਾਲ ਮਚੀ ਤਬਾਹੀ ਦਾ ਜਾਇਜ਼ਾ ਲਿਆ ਹੈ। ਕੈਪਟਨ ਅਮਰਿੰਦਰ ਵੱਲੋਂ ਨਵਾਂਸ਼ਹਿਰ, ਲੁਧਿਆਣਾ, ਫਿਲੌਰ, ਸੁਲਤਾਨਪੁਰ ਲੋਧੀ, ਸ਼ਾਹਕੋਟ ਤੇ ਲੋਹੀਆਂ ਦਾ ਸਰਵੇਖਣ ਕੀਤਾ ਗਿਆ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ਼ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ " 30 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ ਤੇ 108 ਪਿੰਡਾਂ ਦੀ ਫ਼ਸਲ ਖ਼ਰਾਬ ਹੋਣ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਤਲੁਜ ਦਰਿਆ ਵਿਚ 14 ਵਾਰ ਪਾੜ ਪੈ ਚੁੱਕਿਆ ਹੈ ਤੇ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਨ੍ਹਾਂ ਵੱਲੋਂ ਫੌਜ ਤੋਂ ਮਦਦ ਦੀ ਮੰਗ ਕੀਤੀ ਗਈ ਹੈ"। ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੂਪਨਗਰ ਵਿਚ ਹੜ੍ਹ ਨਾਲ ਪ੍ਰਭਾਵਿਤ ਹੋਏ ਖੇਤਰਾਂ ਦਾ ਦੌਰਾ ਕੀਤਾ ਸੀ, ਉਦੋਂ ਕੈਪਟਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ 100 ਕਰੋੜ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। -PTC News


Top News view more...

Latest News view more...