Advertisment

ਵਿਆਹ ਨਾ ਹੋਣ ਕਾਰਨ ਪੁੱਤ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

author-image
Jashan A
Updated On
New Update
ਵਿਆਹ ਨਾ ਹੋਣ ਕਾਰਨ ਪੁੱਤ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ
Advertisment
ਵਿਆਹ ਨਾ ਹੋਣ ਕਾਰਨ ਪੁੱਤ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ,ਜਲੰਧਰ: ਜਲੰਧਰ ਸੈਸ਼ਨ ਜੱਜ ਮਾਣਯੋਗ ਐੱਸ.ਕੇ. ਗਰਗ ਦੀ ਅਦਾਲਤ ਨੇ ਆਪਣੀ ਹੀ ਮਾਂ ਦਾ ਕਤਲ ਕਰਨ ਵਾਲੇ ਪੁੱਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮਿਲੀ ਜਾਣਕਾਰੀ ਮੁਤਾਬਕ ਧਰਮਵੀਰ ਸਿੰਘ ਨਾਮ ਦੇ ਨੌਜਵਾਨ ਨੇ ਵਿਆਹ ਨਾ ਹੋਣ ਕਾਰਨ ਆਪਣੀ ਹੀ ਮਾਂ ਦਾ ਕਤਲ ਕਰ ਦਿੱਤਾ ਸੀ। Ludhiana Safipura Village Punjabi youth shot dead in Manila v ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਦੇ ਨਾਲ-ਨਾਲ ਦੋਸ਼ੀ ਨੂੰ ਅਦਾਲਤ ਨੇ 15 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ ਹੈ।ਦੱਸਿਆ ਜਾ ਰਿਹਾ ਹੈ ਕਿ ਧਰਮਵੀਰ ਸਿੰਘ ਨੂੰ ਸ਼ਰਾਬ ਪੀਣ ਦੀ ਆਦਤ ਸੀ, ਜਿਸ ਕਾਰਨ ਉਸ ਦਾ ਵਿਆਹ ਨਹੀਂ ਸੀ ਹੋ ਰਿਹਾ।
Advertisment
publive-imageਹੋਰ ਪੜ੍ਹੋ: ਮਾਂ ਵੱਲੋਂ ਕਬੱਡੀ ਖਿਡਾਰੀ ਦੇ ਕਤਲ ਕਰਨ ਦਾ ਮਾਮਲਾ :ਐੱਸ.ਐੱਚ.ਓ. ਵਿਕਰਮ ਸਿੰਘ ਸੋਹੀ ਨੂੰ ਕੀਤਾ ਲਾਇਨ ਹਾਜ਼ਰ ਉਸ ਦੇ ਮਾਤਾ-ਪਿਤਾ ਨੇ ਉਸ ਦੀ ਛੋਟੀ ਭੈਣ ਦਾ ਵਿਆਹ ਉਸ ਤੋਂ ਪਹਿਲਾ ਕਰ ਦਿੱਤਾ, ਜਿਸ ਕਾਰਨ ਉਹ ਨਾਰਾਜ਼ ਸੀ। publive-imageਇਸੇ ਗੱਲ ਦੀ ਰਜ਼ਿੰਸ਼ ਦੇ ਤਹਿਤ ਉਸ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਅਤੇ ਉਸ ਨੂੰ ਕਮਰੇ ’ਚ ਬੰਦ ਕਰਨ ਤੋਂ ਬਾਅਦ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਧਰਮਵੀਰ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਸੀ। -PTC News-
punjab-news jalandhar punjabi-news convict-life-imprisonment
Advertisment

Stay updated with the latest news headlines.

Follow us:
Advertisment