ਜਲੰਧਰ ਵਾਪਰੀ ਰੂਹ ਕੰਬਾਊ ਘਟਨਾ, ਮਕਸੂਦਾਂ ਮੰਡੀ ਤੋਂ ਮਿਲੀ ਖੂਨ ਨਾਲ ਲਿੱਬੜੀ ਲਾਸ਼
ਜਲੰਧਰ ਵਾਪਰੀ ਰੂਹ ਕੰਬਾਊ ਘਟਨਾ, ਮਕਸੂਦਾਂ ਮੰਡੀ ਤੋਂ ਮਿਲੀ ਖੂਨ ਨਾਲ ਲਿੱਬੜੀ ਲਾਸ਼,ਜਲੰਧਰ: ਜਲੰਧਰ ਤੋਂ ਇੱਕ ਵਿਅਕਤੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ. ਇਹ ਮਾਮਲਾ ਜਲੰਧਰ ਦੀ ਮਕਸੂਦਾਂ ਮੰਡੀ ਦਾ ਹੈ, ਜਿਥੇ ਇੱਕ ਖੂਨ ਨਾਲ ਲਿੱਬੜੀ ਹੋਈ ਲਾਸ਼ ਮਿਲੀ ਹੈ। ਇਹ ਲਾਸ਼ ਮਿਲਣ ਤੋਂ ਬਾਅਦ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ।ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਰਾਤ ਦੇ ਸਮੇਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੋਰ ਪੜ੍ਹੋ: ਯੂਪੀ ਪੁਲਿਸ ਨੂੰ ਸਰਕਾਰੀ ਕਾਰ ‘ਤੇ ਗੀਤ ਲਗਾ ਕੇ ਭੰਗੜਾ ਪਾਉਣਾ ਪਿਆ ਮਹਿੰਗਾ ,ਦੇਖੋ ਵੀਡੀਓ ਪੁਲਿਸ ਅਨੁਸਾਰ ਇਸ ਵਾਰਦਾਤ ਦੇ ਬਾਰੇ ਉਸ ਸਮੇਂ ਪਤਾ ਲੱਗਾ ਜਦੋਂ ਅੱਜ ਸਵੇਰੇ ਸਬਜ਼ੀ ਮੰਡੀ 'ਚ ਕੁਝ ਲੋਕ ਕੰਮ ਕਰਨ ਲਈ ਪਹੁੰਚੇ ਅਤੇ ਉਨ੍ਹਾਂ ਨੇ ਖੂਨ ਨਾਲ ਲਥਪਥ ਲਾਸ਼ ਪਈ ਦੇਖੀ।ਕਿਹਾ ਜਾ ਰਿਹਾ ਹੈ ਕਿ ਅਜੇ ਤੱਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ।ਪੁਲਿਸ ਵਲੋਂ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾਵੇਗਾ। —PTC News