Advertisment

ਜਲੰਧਰ ਦੇ ਮਕਸੂਦਾਂ 'ਚ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

author-image
Jashan A
Updated On
New Update
ਜਲੰਧਰ ਦੇ ਮਕਸੂਦਾਂ 'ਚ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
Advertisment
ਜਲੰਧਰ ਦੇ ਮਕਸੂਦਾਂ 'ਚ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ,ਜਲੰਧਰ: ਜਲੰਧਰ ਦੇ ਮਕਸੂਦਾਂ ਇਲਾਕੇ 'ਚੋ ਕਾਰ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲਣ ਦਾ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ।ਵਿਅਕਤੀ ਦੇ ਗਲੇ ਨੂੰ ਰੱਸੀ ਨਾਲ ਬੰਨ੍ਹਿਆ ਗਿਆ ਸੀ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਦੀ ਉਮਰ 35 ਸਾਲ ਦੱਸੀ ਜਾ ਰਹੀ ਅਤੇ ਇਸ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ। jalandhar ਜਲੰਧਰ ਦੇ ਮਕਸੂਦਾਂ 'ਚ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜਾ ਲੈਂਦੇ ਹੋਏ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਦਾ ਕਹਿਣਾ ਹੈ ਕਿ ਵਿਅਕਤੀ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਕਾਰ 'ਚ ਰੱਖੀ ਗਈ ਹੈ। jalandhar ਜਲੰਧਰ ਦੇ ਮਕਸੂਦਾਂ 'ਚ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਤਲ ਕਰਨ ਤੋਂ ਪਹਿਲਾਂ ਉਕਤ ਵਿਅਕਤੀ ਦਾ ਸ਼ਰਾਬ ਪੀਣ ਨੂੰ ਲੈ ਕੇ ਕਿਸੇ ਨਾਲ ਝਗੜਾ ਹੋਇਆ ਹੋਵੇਗਾ, ਜਿਸ ਤੋਂ ਬਾਅਦ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਸਾਡੀ ਟੀਮ ਜਾਂਚ 'ਚ ਲੱਗੀ ਹੋਈ ਅਤੇ ਜਲਦੀ ਹੀ ਇਸ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾਵੇਗਾ। -PTC News-
punjabi-news latest-punjabi-news jalandhar-news jalandhar-news-in-punjabi news-in-punjabi jlandhar
Advertisment

Stay updated with the latest news headlines.

Follow us:
Advertisment