ਦਾਜ ਦੀ ਬਲੀ ਚੜੀ ਇੱਕ ਹੋਰ ਵਿਆਹੁਤਾ, ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ
ਦਾਜ ਦੀ ਬਲੀ ਚੜੀ ਇੱਕ ਹੋਰ ਵਿਆਹੁਤਾ, ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ,ਜਲੰਧਰ: ਜਲੰਧਰ ਦੇ ਪਿੰਡ ਭਟਨੂਰਾ ਲੁਬਾਣਾ 'ਚ ਇਕ ਵਿਆਹੁਤਾ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਪਛਾਣ 26 ਸਾਲਾ ਮਨਦੀਪ ਕੌਰ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦਾ 6 ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਦਾ ਸਹੁਰਾ ਪਰਿਵਾਰ ਉਸ ਨੂੰ ਦਾਜ ਲਈ ਬੇਹੱਦ ਤੰਗ ਪਰੇਸ਼ਾਨ ਕਰਦਾ ਸੀ ਅਤੇ ਉਨ੍ਹਾਂ ਵੱਲੋਂ ਦਾਜ ਦੀ ਮੰਗ ਕੀਤੀ ਜਾ ਰਹੀ ਸੀ। ਇਸ ਘਟਨਾ ਤੋਂ ਬਾਅਦ ਪਿੰਡ 'ਚ ਸਨਸਨੀ ਫੈਲੀ ਹੋਈ ਹੈ। ਹੋਰ ਪੜ੍ਹੋ: ਫਗਵਾੜਾ: ਸ਼ੱਕੀ ਹਾਲਾਤ 'ਚ ਮਹਿਲਾ ਦੀ ਲਾਸ਼ ਬਰਾਮਦ, ਫੈਲੀ ਸਨਸਨੀ ਉਧਰ ਘਟਨਾ ਸੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਕਬਜ਼ੇ 'ਚ ਲੈ ਕੇ ਪੇਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਸਹੁਰੇ ਪਰਿਵਾਰ 'ਚੋਂ ਪਤੀ, ਸੱਸ ਅਤੇ ਨਨਾਣ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News