Fri, Dec 26, 2025
Whatsapp

ਦੁਬਈ ਗਿਆ ਪੰਜਾਬੀ ਨੌਜਵਾਨ ਲਾਸ਼ ਬਣ ਪਰਤਿਆ ਵਤਨ, ਪਰਿਵਾਰ 'ਚ ਛਾਇਆ ਮਾਤਮ

Reported by:  PTC News Desk  Edited by:  Jashan A -- June 23rd 2019 05:06 PM
ਦੁਬਈ ਗਿਆ ਪੰਜਾਬੀ ਨੌਜਵਾਨ ਲਾਸ਼ ਬਣ ਪਰਤਿਆ ਵਤਨ, ਪਰਿਵਾਰ 'ਚ ਛਾਇਆ ਮਾਤਮ

ਦੁਬਈ ਗਿਆ ਪੰਜਾਬੀ ਨੌਜਵਾਨ ਲਾਸ਼ ਬਣ ਪਰਤਿਆ ਵਤਨ, ਪਰਿਵਾਰ 'ਚ ਛਾਇਆ ਮਾਤਮ

ਦੁਬਈ ਗਿਆ ਪੰਜਾਬੀ ਨੌਜਵਾਨ ਲਾਸ਼ ਬਣ ਪਰਤਿਆ ਵਤਨ, ਪਰਿਵਾਰ 'ਚ ਛਾਇਆ ਮਾਤਮ,ਜਲੰਧਰ: ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਦੇ ਰਹਿਣ ਵਾਲਾ ਇੱਕ ਨੌਜਵਾਨ ਪਿਛਲੇ ਮਹੀਨੇ ਵਿਜ਼ੀਟਰ ਵੀਜ਼ਾ ਰਾਹੀਂ ਦੁਬਈ ਗਿਆ ਸੀ। ਜਿਸ ਦਾ ਦੁਬਈ ਪਹੁੰਚਣ ਦੇ 10 ਦਿਨ ਬਾਅਦ ਹੀ 22 ਮਈ ਨੂੰ ਉਸ ਦਾ ਕਤਲ ਹੋ ਗਿਆ। ਮ੍ਰਿਤਕ ਦੀ ਪਹਿਚਾਣ ਕੁਲਦੀਪ ਸਿੰਘ ਵਜੋਂ ਹੋਈ ਹੈ। ਜਿਸ ਦੀ ਲਾਸ਼ ਅੱਜ ਭਾਰਤ ਪਹੁੰਚ ਚੁੱਕੀ ਹੈ। ਪਰਿਵਾਰ ਨੂੰ ਇਸ ਅਣਹੋਣੀ ਦੀ ਖਬਰ ਮਿਲੀ ਤਾਂ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵੀ ਐੱਸ. ਪੀ. ਓਬਰਾਏ ਨੂੰ ਉਨ੍ਹਾਂ ਦੇ ਪੁੱਤ ਦੀ ਲਾਸ਼ ਭਾਰਤ ਲਿਆਉਣ ਲਈ ਅਪੀਲ ਕੀਤੀ, ਜਿਸ ਤੋਂ ਬਾਅਦ ਟਰੱਸਟ ਦੇ ਮੈਂਬਰਾਂ ਦੇ ਯਤਨਾਂ ਸਦਕਾ ਕੁਲਦੀਪ ਦੀ ਮ੍ਰਿਤਕ ਦੇਹ ਭਾਰਤ ਆ ਸਕੀ। ਹੋਰ ਪੜ੍ਹੋ: ਪੁਲਿਸ ਦੀ ਇਸ ਘਿਨੌਣੀ ਹਰਕਤ ਕਾਰਨ ਨਵਜਾਤ ਬੱਚੀ ਦੀ ਲਾਸ਼ ਨੂੰ ਲੈ ਕੇ ਭਟਕਦੇ ਰਹੇ ਇਹ 4 ਵਿਅਕਤੀ, ਜਾਣੋ ਪੂਰਾ ਮਾਮਲਾ ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਹੈ ਤੇ ਇਲਾਕਾ ਨਿਵਾਸੀ ਇਸ ਦੁੱਖ ਦੀ ਘੜੀ 'ਚ ਪਰਿਵਾਰ ਦਾ ਦੁੱਖ ਵੰਡਾ ਰਹੇ ਹਨ। -PTC News


Top News view more...

Latest News view more...

PTC NETWORK
PTC NETWORK