ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਸੰਤੋਖ ਚੌਧਰੀ ਨੇ ਗੱਡੇ ਜਿੱਤ ਦੇ ਝੰਡੇ

By Jashan A - May 23, 2019 4:05 pm

ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਸੰਤੋਖ ਚੌਧਰੀ ਨੇ ਗੱਡੇ ਜਿੱਤ ਦੇ ਝੰਡੇ,ਜਲੰਧਰ: ਲੋਕ ਸਭਾ ਚੋਣਾਂ ਨਤੀਜੇ ਅੱਜ ਐਲਾਨੇ ਜਾ ਚੁੱਕੇ ਹਨ। ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਇਸ ਵਾਰ ਪੰਜਾਬ ਦੀ ਸਿਆਸਤ ਕਾਫੀ ਵੱਖਰੀ ਰਹੀ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋ ਰਿਹਾ ਹੈ ,ਜਿਨ੍ਹਾਂ ਵਿੱਚ 24 ਮਹਿਲਾਵਾਂ ਹਨ।

ਉਥੇ ਹੀ ਜੇ ਲੋਕ ਸਭਾ ਸੀਟ ਜਲੰਧਰ ਦੀ ਗੱਲ ਕੀਤੀ ਜਾਵੇ ਜਲੰਧਰ ਸੀਟ ਤੋਂ ਕਾਂਗਰਸੀ ਉਮੀਦਵਾਰ ਸੰਤੋਖ ਚੌਧਰੀ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕਰ ਲਈ ਹੈ।ਤੁਹਾਨੂੰ ਦੱਸ ਦੇਈਏ ਕਿ ਚੌਧਰੀ ਨੇ 20 ਹਜ਼ਾਰ ਵੋਟਾਂ ਨਾਲ ਜਿੱਤ ਹਾਸਲ ਕੀਤੀ।

ਜਿਸ ਦੌਰਾਨ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ। ਜਲੰਧਰ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਦੋ ਸਥਾਨਾਂ 'ਚ ਹੋਈ।

ਹਲਕਾ ਫਿਲੌਰ (ਐਸਸੀ), ਨਕੋਦਰ , ਸ਼ਾਹਕੋਟ, ਕਰਤਾਰਪੁਰ(ਐਸਸੀ),ਜਲੰਧਰ ਪੱਛਮੀ(ਐਸਸੀ), ਜਲੰਧਰ ਕੇਂਦਰੀ, ਜਲੰਧਰ ਛਾਵਨੀ ਅਤੇ ਆਦਮਪੁਰ ਦੀਆਂ ਵੋਟਾਂ ਦੀ ਗਿਣਤੀ ਦਫਤਰ, ਡਾਇਰੈਕਟਰ ਲੈਂਡ ਰਿਕਾਰਡ, ਕਪੂਰਥਲਾ ਰੋਡ, ਜਲੰਧਰ ਵਿੱਚ ਅਤੇ ਜਲੰਧਰ ਉੱਤਰੀ ਦੀ ਵੋਟਾਂ ਦੀ ਗਿਣਤੀ ਕਪੂਰਥਲਾ ਰੋਡ ਜਲੰਧਰ ਵਿੱਚ ਸਥਿਤ ਦਫਤਰ, ਡਾਇਰੈਕਟਰ ਲੈਂਡ ਰਿਕਾਰਡ, ਦੇ ਨਾਲ ਲਗਦੇ ਸਪੋਰਟਸ ਸਕੂਲ ਦੇ ਹੋਸਟਲ ਦੇ ਡਾਇਨਿੰਗ ਹਾਲ ਵਿੱਚ ਕੀਤੀ ਗਈ।

ਜਲੰਧਰ ਸੀਟ ਦੀ ਗੱਲ ਕੀਤੀ ਜਾਵੇ ਤਾਂ ਇਹ ਸੀਟ ਵੀ ਕਾਫੀ ਮਹੱਤਵਪੂਰਨ ਮੰਨੀ ਜਾ ਰਹੀ ਸੀ ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ, ਕਾਂਗਰਸ ਤੋਂ ਸੰਤੋਖ ਸਿੰਘ ਚੌਧਰੀ, ਬਸਪਾ ਤੋਂ ਬਲਵਿੰਦਰ ਕੁਮਾਰ ਅਤੇ ਆਮ ਆਦਮੀ ਪਾਰਟੀ ਤੋਂ ਜਸਟਿਸ ਜੋਰਾ ਸਿੰਘ ਆਪਣੀ ਕਿਸਮਤ ਅਜਮਾ ਰਹੇ ਸਨ।

-PTC News

adv-img
adv-img