Advertisment

ਨਵ ਵਿਆਹੀ ਕੁੜੀ ਨੇ ਕੀਤਾ ਕੁਝ ਅਜਿਹਾ, ਜਾਣ ਕੇ ਰਹਿ ਜਾਓਗੇ ਦੰਗ

author-image
Ragini Joshi
New Update
ਨਵ ਵਿਆਹੀ ਕੁੜੀ ਨੇ ਕੀਤਾ ਕੁਝ ਅਜਿਹਾ, ਜਾਣ ਕੇ ਰਹਿ ਜਾਓਗੇ ਦੰਗ
Advertisment
ਨਵ ਵਿਆਹੀ ਕੁੜੀ ਨੇ ਕੀਤਾ ਕੁਝ ਅਜਿਹਾ, ਜਾਣ ਕੇ ਰਹਿ ਜਾਓਗੇ ਦੰਗ,ਜਲੰਧਰ: ਪੰਜਾਬ ਵਿੱਚ ਖੁਦਕੁਸ਼ੀਆਂ ਦਾ ਕਹਿਰ ਦਿਨ ਬ ਦਿਨ ਵਧਦਾ ਜਾ ਰਿਹਾ ਹੈ, ਜਿਸ ਦੌਰਾਨ ਅਨੇਕਾਂ ਹੀ ਜ਼ਿੰਦਗੀਆਂ ਇਸ ਅੱਗ ਵਿੱਚ ਸੜ੍ਹ ਕੇ ਸੁਆਹ ਹੋ ਚੁੱਕੀਆਂ ਹਨ। ਅਜਿਹਾ ਹੀ ਇੱਕ ਮਾਮਲਾ ਜਲੰਧਰ ਦੀ ਬੂਟਾ ਮੰਡੀ ਤੋਂ ਸਾਹਮਣੇ ਆਇਆ ਹੈ, ਜਿਥੇ 7 ਦਿਨ ਪਹਿਲਾਂ ਵਿਆਹੀ ਲੜਕੀ ਵੱਲੋਂ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਅਜੇ ਤੱਕ ਇਹ ਨਹੀਂ ਪਤਾ ਚੱਲ ਸਕਿਆ ਕਿ ਉਸ ਨੇ ਖ਼ੁਦਕੁਸ਼ੀ ਕਿਉ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਸੰਗੀਤਾ ਮੂਲ ਰੂਪ ਤੋਂ ਹਰਿਦੁਆਰ ਦੀ ਰਹਿਣ ਵਾਲੀ ਸੀ, ਜਿਸ ਦਾ ਵਿਆਹ 25 ਅਕਤੂਬਰ ਨੂੰ ਜਲੰਧਰ ਦੇ ਮਨੀਸ਼ ਨਾਲ ਹੋਇਆ ਸੀ ਅਤੇ ਉਹ ਕੰਪਲੈਕਸ 'ਚ ਸਥਿਤ ਸਪੋਰਟਸ ਦੀ ਫੈਕਟਰੀ 'ਚ ਲੇਬਰ ਦਾ ਕੰਮ ਕਰਦਾ ਹੈ। ਹੋਰ ਪੜ੍ਹੋ:ਬਰੈਂਪਟਨ ਪਲਾਜ਼ਾ ‘ਚ ਦਿਨ ਦਿਹਾੜੇ ਡਾਕਾ, ਟੀਡੀ ਬੈਂਕ ‘ਚ ਹੋਈ ਲੁੱਟ ਖੋਹ ਕਿਹਾ ਜਾ ਰਿਹਾ ਹੈ ਕਿ ਵਿਆਹ ਦੇ 2 ਦਿਨ ਬਾਅਦ ਦੋਨਾਂ ਜੀਆਂ ਦੇ ਵਿਚਕਾਰ ਝਗੜਾ ਹੋਣ ਲੱਗਿਆ, ਹੋ ਸਕਦਾ ਹੈ ਕਿ ਜਿਸ ਕਾਰਨ ਇਹ ਘਟਨਾ ਵਾਪਰੀ ਹੋਵੇ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਪੁਲਿਸ ਨੇ ਘਟਨਾ ਦਾ ਜਾਇਜਾ ਲੈਂਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਨਾਲ ਹੀ ਪੁਲਿਸ ਨੇ ਪਰਿਵਾਰ ਵਾਲਿਆਂ ਤੋਂ ਪੁੱਛਗਿੱਛ ਕਰਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾਵੇਗਾ। —PTC News-
punjabi-news latest-punjabi-news latest-news-in-punjabi news-in-punjabi news-from-punjab news-punjabi happening-news-from-punjab top-punjabi-news
Advertisment

Stay updated with the latest news headlines.

Follow us:
Advertisment