Thu, May 9, 2024
Whatsapp

ਜਲੰਧਰ ਵਿਖੇ ਲੈਦਰ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

Written by  Jashan A -- January 14th 2019 09:26 AM
ਜਲੰਧਰ ਵਿਖੇ ਲੈਦਰ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਜਲੰਧਰ ਵਿਖੇ ਲੈਦਰ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਜਲੰਧਰ ਵਿਖੇ ਲੈਦਰ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ,ਜਲੰਧਰ: ਬੀਤੀ ਰਾਤ ਜਲੰਧਰ ਵਿਖੇ ਲੈਦਰ ਫੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਲੱਗਣ ਕਾਰਨ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਸੂਤਰਾਂ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਇੰਨੀ ਜ਼ਿਆਦਾ ਵਧ ਗਈ ਕਿ ਦੇਖਦੇ ਹੀ ਦੇਖਦੇ ਪੂਰੀ ਫੈਕਟਰੀ ਸੜ ਕੇ ਸੁਆਹ ਹੋ ਗਈ। [caption id="attachment_240180" align="aligncenter" width="300"]Fire breaks out in leather complex in Jalandhar ਜਲੰਧਰ ਵਿਖੇ ਲੈਦਰ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ[/caption] ਇਸ ਮਾਮਲੇ ਸਬੰਧੀ ਫੈਕਟਰੀ ਦੇ ਮਾਲਕ ਭੁਪਿੰਦਰ ਸਿੰਘ ਨੇ ਦਸਿਆ ਕਿ ਉਹ ਪਲਾਸਟਿਕ ਸਕਰੈਪ ਦਾ ਕੰਮ ਕਰਦੇ ਹਨ ਤੇ ਉਨਾਂ ਦੀ ਲੈਦਰ ਕੰਪਲੈਕਸ 'ਚ ਪਿਛਲੇ ਕਾਫੀ ਸਮੇਂ ਤੋਂ ਪ੍ਰਿੰਸ ਇੰਟਰਪ੍ਰਾਈਜਿਜ਼ ਨਾਂ ਦੀ ਫੈਕਟਰੀ ਹੈ।ਘਟਨਾ ਦਾ ਪਤਾ ਚੱਲਦਿਆਂ ਹੀ ਭੁਪਿੰਦਰ ਸਿੰਘ ਨੇ ਫਾਇਰ ਬ੍ਰਿਗੇਡ ਨੂੰ ਬੁਲਾਇਆ ਤੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕੀਤਾ ਗਿਆ। [caption id="attachment_240181" align="aligncenter" width="300"]Fire breaks out in leather complex in Jalandhar ਜਲੰਧਰ ਵਿਖੇ ਲੈਦਰ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ[/caption] ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜਾ ਲੈਂਦਿਆਂ ਉਹਨਾਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...