Sat, Apr 27, 2024
Whatsapp

ਜਲੰਧਰ: ਲਵਲੀ ਆਟੋਸ ਇੱਕ ਵਾਰ ਫਿਰ ਸੁਰਖ਼ੀਆਂ 'ਚ, ਬਿਲਡਿੰਗ ਦੀ ਤੀਸਰੀ ਮੰਜਿਲ 'ਤੇ ਮੁਲਾਜ਼ਮ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Written by  Jashan A -- June 23rd 2019 03:21 PM
ਜਲੰਧਰ: ਲਵਲੀ ਆਟੋਸ ਇੱਕ ਵਾਰ ਫਿਰ ਸੁਰਖ਼ੀਆਂ 'ਚ, ਬਿਲਡਿੰਗ ਦੀ ਤੀਸਰੀ ਮੰਜਿਲ 'ਤੇ ਮੁਲਾਜ਼ਮ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਜਲੰਧਰ: ਲਵਲੀ ਆਟੋਸ ਇੱਕ ਵਾਰ ਫਿਰ ਸੁਰਖ਼ੀਆਂ 'ਚ, ਬਿਲਡਿੰਗ ਦੀ ਤੀਸਰੀ ਮੰਜਿਲ 'ਤੇ ਮੁਲਾਜ਼ਮ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਜਲੰਧਰ: ਲਵਲੀ ਆਟੋਸ ਇੱਕ ਵਾਰ ਫਿਰ ਸੁਰਖ਼ੀਆਂ 'ਚ, ਬਿਲਡਿੰਗ ਦੀ ਤੀਸਰੀ ਮੰਜਿਲ 'ਤੇ ਮੁਲਾਜ਼ਮ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ,ਜਲੰਧਰ: ਨਕੋਦਰ ਚੌਂਕ ਸਥਿਤ ਲਵਲੀ ਆਟੋਸ ਇੱਕ ਵਾਰ ਫਿਰ ਸੁਰਖ਼ੀਆਂ ਵਿੱਚ ਆਇਆ ਹੈ। ਜਿੱਥੇ ਇੱਕ ਮੁਲਾਜ਼ਮ ਨੇ ਬਿਲਡਿੰਗ ਦੀ ਤੀਸਰੀ ਮੰਜਿਲ 'ਤੇ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਲਲਣ ਕੁਮਾਰ ਮੂਲ ਵਾਸੀ ਬਿਹਾਰ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਥਾਂਣਾ ਡਵੀਜ਼ਨ ਨੰ: 4 ਦੇ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹਨਾ ਨੂੰ ਦੇਰ ਰਾਤ ਘਟਨਾ ਦੀ ਸੂਚਨਾ ਮਿਲੀ ਤੇ ਉਹ ਮੌਕੇ ਤੇ ਪੁੱਜੇ , ਜਦ ਉਹ ਮੌਕੇ ਤੇ ਪੁੱਜੇ ਤਾਂ ਲਾਸ਼ ਲਟਕਦੀ ਹੋਈ ਮਿਲੀ। ਹੋਰ ਪੜ੍ਹੋ: ਕੱਲ ਤੋਂ ਸ਼ੁਰੂ ਹੋਵੇਗੀ ਗਲੋਬਲ ਕਬੱਡੀ ਲੀਗ, ਗੁਰਦਾਸ ਮਾਨ ਕਰਨਗੇ ਪੇਸ਼ਕਾਰੀ ਮ੍ਰਿਤਕਦੀ ਤਲਾਸ਼ੀ ਲੈਣ ਤੇ ਉਸ ਪਾਸੋਂ ਸੋਸਾਿੲਡ ਨੋਟ ਬਰਾਮਦ ਨਹੀਂ ਹੋਇਆ ਜਿਸ ਕਾਰਨ ਆਤਮ ਹੱਤਿਆ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਏਜੰਸੀ ‘ਚ ਕਾਰ ਵਾਸ਼ ਦਾ ਕੰਮ ਕਰਦਾ ਸੀ , ਫ਼ਿਲਹਾਲ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। -PTC News


Top News view more...

Latest News view more...