ਜਲੰਧਰ ‘ਚ ਮਾਸੂਮ ਬੱਚੀ ਨਾਲ ਜਬਰ-ਜ਼ਨਾਹ, ਲੋਕਾਂ ਨੇ ਮੁਲਜ਼ਮ ਨੂੰ ਕੁੱਟ ਕੁੱਟ ਕੇ ਉਤਾਰਿਆ ਮੌਤ ਦੇ ਘਾਟ

ਜਲੰਧਰ ‘ਚ ਮਾਸੂਮ ਬੱਚੀ ਨਾਲ ਜਬਰ-ਜ਼ਨਾਹ, ਲੋਕਾਂ ਨੇ ਮੁਲਜ਼ਮ ਨੂੰ ਕੁੱਟ ਕੁੱਟ ਕੇ ਉਤਾਰਿਆ ਮੌਤ ਦੇ ਘਾਟ,ਜਲੰਧਰ: ਪੰਜਾਬ ‘ਚ ਆਏ ਦਿਨ ਮਾਸੂਮ ਬੱਚੀਆਂ ਹਵਸ ਦਾ ਸ਼ਿਕਾਰ ਹੋ ਰਹੀਆਂ ਹਨ, ਜਿਸ ਕਾਰਨ ਹੁਣ ਤੱਕ ਕਈ ਮਾਸੂਮ ਧੀਆਂ ਇਸ ਅੱਗ ‘ਚ ਸੜ੍ਹ ਕੇ ਸੁਆਹ ਹੋ ਚੁੱਕੀਆਂ ਹਨ। ਅਜਿਹਾ ਹੀ ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ 35 ਸਾਲਾਂ ਵਿਅਕਤੀ ਨੇ ਕਰੀਬ 10 ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਕੀਤਾ।

ਘਟਨਾ ਜਲੰਧਰ ਦੇ ਰਾਮਾ ਮੰਡੀ ਇਲਾਕੇ ਦੀ ਹੈ, ਜਿਥੇ ਨਸ਼ੇੜੀ ਵਿਅਕਤੀ ਨੇ ਘਰ ਵਿੱਚ ਦਾਖਲ ਹੋ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। ਨਾਬਾਲਗ ਲੜਕੀ ਪ੍ਰਵਾਸੀ ਮਜ਼ਦੂਰ ਦੀ ਧੀ ਦੱਸੀ ਜਾ ਰਹੀ ਹੈ। ਪੰਜਾਬ ‘ਚ ਅਜਿਹਾ ਪਹਿਲਾਂ ਮਾਮਲਾ ਸਾਹਮਣੇ ਆਇਆ ਹੈ , ਜਿਥੇ ਲੋਕਾਂ ਨੇ ਦੋਸ਼ੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ।

ਹੋਰ ਪੜ੍ਹੋ:ਕੈਨੇਡੀਅਨ ਜਹਾਜ ‘ਚ ਸ਼ਰਾਬੀ ਨੇ ਪਾਇਆ ਭੜਥੂ, ਚੁੱਕੀ ਅੱਤ, ਹਾਰ ਕੇ ਕਰਨਾ ਪਿਆ ਇੰਝ!!

ਮਿਲੀ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਨੇ ਉਸ ਸਮੇਂ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਜਦੋਂ ਉਸ ਦੀ ਮਾਂ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ। ਮਾਂ ਨੇ ਘਰ ਆ ਕੇ ਦੇਖਿਆ ਤਾਂ ਮਾਸੂਮ ਬੱਚੀ ਖੂਨ ਨਾਲ ਲਥਪਥ ਪਾਈ ਗਈ। ਮਾਂ ਨੇ ਦੇਖਿਆ ਕਿ ਇਕ ਵਿਅਕਤੀ ਵੀ ਘਰ ‘ਚ ਦਾਖਲ ਸੀ।

ਉਥੇ ਹੀ ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੇ ਲੋਕਾਂ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਫਿਰ ਭੜਕੇ ਲੋਕਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ ਗਈ। ਜਿਸ ਦੌਰਾਨ ਉਸ ਦੀ ਮੌਤ ਹੋ ਗਈ।

-PTC News