ਹਾਦਸੇ/ਜੁਰਮ

ਜਲੰਧਰ: ਦਰਦਨਾਕ ਸੜਕ ਹਾਦਸੇ ਦੌਰਾਨ ਰੇਲਵੇ ਕਰਮਚਾਰੀ ਦੀ ਮੌਤ, ਸੋਗ 'ਚ ਡੁੱਬਿਆ ਪਰਿਵਾਰ

By Jashan A -- November 06, 2019 10:24 am

ਜਲੰਧਰ: ਦਰਦਨਾਕ ਸੜਕ ਹਾਦਸੇ ਦੌਰਾਨ ਰੇਲਵੇ ਕਰਮਚਾਰੀ ਦੀ ਮੌਤ, ਸੋਗ 'ਚ ਡੁੱਬਿਆ ਪਰਿਵਾਰ,ਜਲੰਧਰ: ਪੰਜਾਬ 'ਚ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਨ੍ਹਾਂ ਦਾ ਮੁਖ ਕਾਰਨ ਤੇਜ਼ ਰਫ਼ਤਾਰ ਹੈ। ਆਏ ਦਿਨ ਸੂਬੇ 'ਚ ਕਈ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ।

Road Accidentਅਜਿਹਾ ਹੀ ਇੱਕ ਹੋਰ ਭਿਆਨਕ ਸੜਕ ਹਾਦਸਾ ਜਲੰਧਰ ਪੀ.ਏ.ਪੀ. ਕੈਂਪਸ ਦੇ ਗੇਟ ਨੰਬਰ-4 ਦੇ ਬਾਹਰ ਵਾਪਰਿਆ। ਜਿਥੇ ਤੇਜ਼ ਰਫ਼ਤਾਰ ਐਕਟਿਵਾ ਸਲਿੱਪ ਹੋ ਗਈ। ਜਿਸ ਕਾਰਨ ਗੰਭੀਰ ਜ਼ਖਮੀ ਹੋਏ ਇਕ ਰੇਲਵੇ ਅਧਿਕਾਰੀ ਦੀ ਮੌਤ ਹੋ ਗਈ।

ਹੋਰ ਪੜ੍ਹੋ: ਪਰਾਲੀ ਦੇ ਧੂੰਏ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਮਹਿਲਾ ਦੀ ਮੌਤ, 2 ਜ਼ਖਮੀ

ਮ੍ਰਿਤਕ ਦੀ ਪਛਾਣ ਨਿਰਮਲ ਸਿੰਘ ਪੁੱਤਰ ਜੈਲ ਸਿੰਘ ਵਾਸੀ ਕਰੋਲ ਬਾਗ ਵਜੋਂ ਹੋਈ ਹੈ।ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ।

Road Accidentਸਥਾਨਕ ਪੁਲਿਸ ਮੁਤਾਬਕ ਪੁਲਸ ਨੇ ਨਿਰਮਲ ਸਿੰਘ ਦੇ ਲੜਕੇ ਗੁਰਪ੍ਰੀਤ ਸਿੰਘ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਮ੍ਰਿਤਕ ਦਾ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਵਾਉਣ ਤੋਂ ਬਾਅਦ ਲਾਸ਼ ਉਸ ਦੇ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ ਹੈ।

-PTC News

  • Share