Sat, Apr 27, 2024
Whatsapp

ਜਲੰਧਰ ਦਿਹਾਤੀ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਹਥਿਆਰਾਂ ਸਮੇਤ 6 ਜਣਿਆਂ ਨੂੰ ਕੀਤਾ ਕਾਬੂ

Written by  Jashan A -- March 14th 2019 05:57 PM -- Updated: March 14th 2019 06:44 PM
ਜਲੰਧਰ ਦਿਹਾਤੀ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਹਥਿਆਰਾਂ ਸਮੇਤ 6 ਜਣਿਆਂ ਨੂੰ ਕੀਤਾ ਕਾਬੂ

ਜਲੰਧਰ ਦਿਹਾਤੀ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਹਥਿਆਰਾਂ ਸਮੇਤ 6 ਜਣਿਆਂ ਨੂੰ ਕੀਤਾ ਕਾਬੂ

ਜਲੰਧਰ ਦਿਹਾਤੀ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਹਥਿਆਰਾਂ ਸਮੇਤ 6 ਜਣਿਆਂ ਨੂੰ ਕੀਤਾ ਕਾਬੂ, ਜਲੰਧਰ: ਜਲੰਧਰ ਦਿਹਾਤੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਹਨਾਂ ਵੱਖ ਵੱਖ ਮਾਮਲਿਆਂ ਚ ਚਾਰ ਪਿਸਤੌਲ,9 ਜਿੰਦਾ ਰੌਂਦ, ਇੱਕ ਕਰੇਟਾ ਕਾਰ ਅਤੇ ਸਕਾਰਪੀਓ ਗੱਡੀ ਸਣੇ 6 ਜਣਿਆਂ ਨੂੰ ਕਾਬੂ ਕੀਤਾ। ਜਿਸ ਦੀ ਜਾਣਕਰੀ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦਿੱਤੀ ਹੈ। [caption id="attachment_269638" align="aligncenter" width="300"]jld ਜਲੰਧਰ ਦਿਹਾਤੀ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਹਥਿਆਰਾਂ ਸਮੇਤ 6 ਜਣਿਆਂ ਨੂੰ ਕੀਤਾ ਕਾਬੂ[/caption] ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ SI ਨਿਰਮਲ ਸਿੰਘ,SI ਸੁਰਜੀਤ ਸਿੰਘ ਨੇ ਪੁਲਿਸ ਪਾਰਟੀ ਸਹਿਤ ਸਤਲੁਜ ਪੁਲ ਫਿਲੌਰ 'ਚ ਨਾਕਾਬੰਦੀ ਕੀਤੀ ਹੋਈ ਸੀ। ਹੋਰ ਪੜ੍ਹੋ: ਬੀ.ਐੱਸ.ਐੱਫ ਦੇ ਹੱਥ ਲੱਗੀ ਵੱਡੀ ਸਫ਼ਲਤਾ ,ਸਾਢੇ ਪੰਜ ਕਿਲੋ ਹੈਰੋਇਨ ਬਰਾਮਦ ਇਸ ਦੌਰਾਨ ਲੁਧਿਆਣਾ ਵੱਲੋਂ ਆ ਰਹੀ ਇੱਕ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ। ਪਰ ਕਾਰ ਚਾਲਕ ਨੇ ਗੱਡੀ ਭਜਾਉਣ ਦੀ ਕੋਸ਼ਿਸ ਕੀਤੀ। ਪਰ ਪੁਲਿਸ ਨੇ ਪਿੱਛਾ ਕਰਕੇ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ। [caption id="attachment_269639" align="aligncenter" width="300"]jld ਜਲੰਧਰ ਦਿਹਾਤੀ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਹਥਿਆਰਾਂ ਸਮੇਤ 6 ਜਣਿਆਂ ਨੂੰ ਕੀਤਾ ਕਾਬੂ[/caption] ਇਥੇ ਉਹਨਾਂ ਇਹ ਦੱਸਿਆ ਕਿ ਪੁਲਿਸ ਪਾਰਟੀ ਨੇ ਇੱਕ ਹੋਰ ਮਾਮਲੇ 'ਚ ਹਥਿਆਰਾਂ ਸਮੇਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ASI ਗੁਰਸ਼ਰਨ ਸਿੰਘ ਥਾਣਾ ਗੋਰਾਇਆ ਪੁਲਿਸ ਪਾਰਟੀ ਸਹਿਤ ਗ੍ਸਤ ਕਰਦੇ ਹੋਏ ਸ਼ੱਕ ਦੇ ਅਧਾਰ 'ਤੇ ਸੌਰਵਪਾਲ ਨੂੰ ਕਾਬੂ ਕੀਤਾ। ਜਿਸ ਤੋਂ ਇੱਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ। ਪੁਲਿਸ ਨੇ ਆਰੋਪੀ ਨੂੰ ਗ੍ਰਿਫਤਾਰ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...