ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇੱਕ ਕਿੱਲੋ ਹੈਰੋਇਨ ਸਮੇਤ 2 ਨੂੰ ਦਬੋਚਿਆ

jld
ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇੱਕ ਕਿੱਲੋ ਹੈਰੋਇਨ ਸਮੇਤ 2 ਨੂੰ ਦਬੋਚਿਆ

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇੱਕ ਕਿੱਲੋ ਹੈਰੋਇਨ ਸਮੇਤ 2 ਨੂੰ ਦਬੋਚਿਆ,ਜਲੰਧਰ: ਜਲੰਧਰ ਦਿਹਾਤੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਹਨਾਂ ਨੇ ਇੱਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ। ਇਸ ਦੀ ਜਾਣਕਾਰੀ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦਿੱਤੀ ਹੈ।

jld
ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇੱਕ ਕਿੱਲੋ ਹੈਰੋਇਨ ਸਮੇਤ 2 ਨੂੰ ਦਬੋਚਿਆ

ਉਹਨਾਂ ਇੱਕ ਪ੍ਰੈਸ ਵਾਰਤਾ ਕਰਦਿਆਂ ਦੱਸਿਆ ਕਿ ਥਾਣਾ ਫਿਲੌਰ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ 2 ਵਿਅਕਤੀ, ਜੋ ਹੈਰੋਇਨ ਤਸਕਰੀ ਦਾ ਧੰਦਾ ਕਰਦੇ ਸਨ ਉਹ ਹੈਰੋਇਨ ਲੈ ਕੇ ਜਲੰਧਰ ‘ਚ ਸਪਲਾਈ ਕਰਨ ਆ ਰਹੇ ਸਨ। ਇਸ ਦੇ ਤਹਿਤ ਪੁਲਿਸ ਨੇ ਨਾਕਾਬੰਦੀ ਕਰ ਲਈ ਅਤੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ।

jld
ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇੱਕ ਕਿੱਲੋ ਹੈਰੋਇਨ ਸਮੇਤ 2 ਨੂੰ ਦਬੋਚਿਆ

ਚੈਕਿੰਗ ਦੌਰਾਨ ਕਾਫੀ ਲੰਬੀ ਲਾਈਨ ਲੱਗ ਗਈ, ਜਿਸ ਕਾਰਨ ਇੱਕ ਵਿਅਕਤੀ ਬੱਸ ਵਿੱਚੋਂ ਉੱਤਰ ਕੇ ਲੁਧਿਆਣਾ ਵੱਲ ਜਾਣ ਲੱਗਾ। ਪੁਲਿਸ ਨੂੰ ਸ਼ੱਕ ਹੋਣ ‘ਤੇ ਉਹਨਾਂ ਉਸ ਨੂੰ ਕਾਬੂ ਕਰ ਤਲਾਸ਼ੀ ਲਈ ਤਾਂ ਉਸ ਦੇ ਬੈਗ ਵਿੱਚੋਂ ਇੱਕ ਕਿੱਲੋ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਪੁਲਿਸ ਨੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News