Tue, Apr 23, 2024
Whatsapp

ਕਰੋੜਾਂ ਹੈਰੋਇਨ ਤੇ ਸਾਢੇ ਚਾਰ ਕਿਲੋ ਅਫ਼ੀਮ ਸਣੇ ਪੰਜ ਤਸਕਰ ਚੜੇ ਪੁਲਿਸ ਅੜਿੱਕੇ

Written by  Jashan A -- December 27th 2019 04:47 PM
ਕਰੋੜਾਂ ਹੈਰੋਇਨ ਤੇ ਸਾਢੇ ਚਾਰ ਕਿਲੋ ਅਫ਼ੀਮ ਸਣੇ ਪੰਜ ਤਸਕਰ ਚੜੇ ਪੁਲਿਸ ਅੜਿੱਕੇ

ਕਰੋੜਾਂ ਹੈਰੋਇਨ ਤੇ ਸਾਢੇ ਚਾਰ ਕਿਲੋ ਅਫ਼ੀਮ ਸਣੇ ਪੰਜ ਤਸਕਰ ਚੜੇ ਪੁਲਿਸ ਅੜਿੱਕੇ

ਕਰੋੜਾਂ ਹੈਰੋਇਨ ਤੇ ਸਾਢੇ ਚਾਰ ਕਿਲੋ ਅਫ਼ੀਮ ਸਣੇ ਪੰਜ ਤਸਕਰ ਚੜੇ ਪੁਲਿਸ ਅੜਿੱਕੇ,ਜਲੰਧਰ: ਜਲੰਧਰ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਉਹਨਾਂ ਨੇ ਵੱਖ-ਵੱਖ ਥਾਵਾਂ ਤੋਂ ਸਾਢੇ ਸੱਤ ਕਰੋੜ ਰੁਪਏ ਦੀ ਹੈਰੋਇਨ ਅਤੇ ਚਾਰ ਕਿਲੋ ਤੋਂ ਵੱਧ ਅਫ਼ੀਮ ਸਣੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ। ਪੁਲਿਸ ਅਧਿਕਾਰੀਆਂ ਮੁਤਾਬਕ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੀ. ਏ. ਆਈ. ਸਟਾਫ਼ ਜਲੰਧਰ (ਦਿਹਾਤੀ) ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ ਇੱਕ ਕਿਲੋ, 500 ਗ੍ਰਾਮ ਹੈਰੋਇਨ, ਦੋ ਮੋਬਾਇਲ ਫੋਨ ਅਤੇ ਡੋਂਗਲ ਬਰਾਮਦ ਕੀਤੀ। ਹੋਰ ਪੜ੍ਹੋ: ਗੈਂਗਸਟਰ ਸੁੱਖਾ ਕਾਹਲਵਾਂ ਨੂੰ ਪਨਾਹ ਦੇਣ ਵਾਲਾ ਸਾਬਕਾ ਸਬ ਇੰਸਪੈਕਟਰ ਡੇਢ ਕਿਲੋ ਅਫੀਮ ਸਮੇਤ ਕਾਬੂ ਉੱਥੇ ਹੀ ਥਾਣਾ ਸਦਰ ਨਕੋਦਰ ਦੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਫੜ ਕੇ ਉਨ੍ਹਾਂ ਕੋਲੋਂ ਇੱਕ ਕਿਲੋ, 500 ਗ੍ਰਾਮ ਅਫ਼ੀਮ ਅਤੇ ਥਾਣਾ ਭੋਗਪੁਰ ਦੀ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3 ਕਿਲੋ ਅਤੇ 50 ਗ੍ਰਾਮ ਅਫ਼ੀਮ ਬਰਾਮਦ ਕੀਤੀ।ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...