ਜਲੰਧਰ: ਮੰਦਿਰ ਤੋੜਨ ਦੇ ਵਿਰੋਧ ‘ਚ ਰਵਿਦਾਸ ਭਾਈਚਾਰੇ ਦਾ ਪ੍ਰਦਰਸ਼ਨ ਜਾਰੀ, ਨਕੋਦਰ ਹਾਈਵੇਅ ਜਾਮ (ਤਸਵੀਰਾਂ)

ਜਲੰਧਰ: ਮੰਦਿਰ ਤੋੜਨ ਦੇ ਵਿਰੋਧ ‘ਚ ਰਵਿਦਾਸ ਭਾਈਚਾਰੇ ਦਾ ਪ੍ਰਦਰਸ਼ਨ ਜਾਰੀ, ਨਕੋਦਰ ਹਾਈਵੇਅ ਜਾਮ (ਤਸਵੀਰਾਂ),ਨਵੀਂ ਦਿੱਲੀ: ਦਿੱਲੀ ‘ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੇ ਸਬੰਧ ‘ਚ ਸੁਪਰੀਮ ਕੋਰਟ ਵੱਲੋਂ ਲਏ ਗਏ ਫੈਸਲਾ ਵਿਰੁੱਧ ਰਵਿਦਾਸ ਭਾਈਚਾਰੇ ਦੇ ਲੋਕਾਂ ‘ਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ।

ਜਲੰਧਰ ‘ਚ ਅੱਜ ਫਿਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਲੰਧਰ ਵਿਖੇ ਨਕੋਦਰ ਨੂੰ ਜਾਣ ਨੂੰ ਜਾਣ ਵਾਲੇ ਹਾਈਵੇਅ ‘ਤੇ ਲਾਂਬੜਾ ਨੇੜੇ ਰਵਿਦਾਸ ਭਾਈਚਾਰੇ ਵੱਲੋਂ ਚੱਕਾ ਜਾਮ ਕੀਤਾ ਗਿਆ।

ਹੋਰ ਪੜ੍ਹੋ:ਸਰਕਸ ਦੌਰਾਨ ਘੋੜੇ ’ਤੇ ਦੋ ਸ਼ੇਰਾਂ ਨੇ ਕੀਤਾ ਹਮਲਾ (ਵੀਡੀਓ )

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਟਾਇਰ ਸਾੜ ਕੇ ਕੇਂਦਰ ਸਰਕਾਰ ਖਿਲਾਫ ਅਤੇ ਦਿੱਲੀ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਮੌਜੂਦ ਪਹੁੰਚ ਚੁੱਕਾ ਹੈ ਅਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।

ਇਥੇ ਦੱਸ ਦੇਈਏ ਕਿ ਜਲੰਧਰ ਤੋਂ ਨਕੋਦਰ ਜਾਣ ਵਾਲੇ ਵਾਹਨ ਚਾਲਕਾਂ ਨੂੰ ਆਪਣਾ ਰੂਟ ਬਦਲਣਾ ਪਵੇਗਾ। ਉਨ੍ਹਾਂ ਨੂੰ ਸ਼ਾਹਪੁਰ ਜਾਂ ਕਿਸੇ ਹੋਰ ਰਸਤੇ ਤੋਂ ਨਕੋਦਰ ਵੱਲ ਜਾਣਾ ਪਵੇਗਾ।

ਜ਼ਿਕਰਯੋਗ ਹੈ ਕਿ ਦਿੱਲੀ ਵਿਕਾਸ ਅਥਾਰਿਟੀ (ਡੀ.ਡੀ.ਏ) ਨੇ ਸੁਪਰੀਮ ਕੋਰਟ ਦੇ ਆਦੇਸ਼ ‘ਤੇ ਪੁਲਿਸ ਬਲ ਦੇ ਨਾਲ ਤੁਗਲਕਾਬਾਦ ਦੇ ਵਨ ਖੇਤਰ ‘ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਿਰ ਨੂੰ ਤੋੜਿਆ ਗਿਆ ਹੈ। ਡੀ. ਡੀ. ਏ. ਦਾ ਦਾਅਵਾ ਹੈ ਕਿ ਮੰਦਿਰ ਉਸ ਦੀ ਜ਼ਮੀਨ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਬਣਾਇਆ ਗਿਆ ਸੀ, ਜਿਸ ਦਾ ਮਾਮਲਾ ਅਦਾਲਤ ‘ਚ ਸੁਣਿਆ ਗਿਆ ਅਤੇ ਆਖੀਰ ‘ਚ ਹਟਾਉਣ ਦੇ ਆਦੇਸ਼ ਦਿੱਤੇ ਗਏ।

-PTC News