Tue, Apr 23, 2024
Whatsapp

ਚੌਧਰੀ ਸੰਤੋਖ ਸਿੰਘ ਵੱਲੋਂ ਰਵਨੀਤ ਬਿੱਟੂ ਦੇ ਬਿਆਨ ਦੀ ਹਿਮਾਇਤ

Written by  Jashan A -- November 20th 2018 01:22 PM -- Updated: November 20th 2018 01:23 PM
ਚੌਧਰੀ ਸੰਤੋਖ ਸਿੰਘ ਵੱਲੋਂ ਰਵਨੀਤ ਬਿੱਟੂ ਦੇ ਬਿਆਨ ਦੀ ਹਿਮਾਇਤ

ਚੌਧਰੀ ਸੰਤੋਖ ਸਿੰਘ ਵੱਲੋਂ ਰਵਨੀਤ ਬਿੱਟੂ ਦੇ ਬਿਆਨ ਦੀ ਹਿਮਾਇਤ

ਚੌਧਰੀ ਸੰਤੋਖ ਸਿੰਘ ਵੱਲੋਂ ਰਵਨੀਤ ਬਿੱਟੂ ਦੇ ਬਿਆਨ ਦੀ ਹਿਮਾਇਤ,ਜਲੰਧਰ: ਜਲੰਧਰ ਤੋਂ ਸੰਸਦ ਕਾਂਗਰਸ ਦੇ ਸੀਨੀਅਰ ਨੇਤਾ ਚੌਧਰੀ ਸੰਤੋਖ ਸਿੰਘ ਨੇ ਰਵਨੀਤ ਸਿੰਘ ਬਿੱਟੂ ਦੇ ਦਿੱਤੇ ਗਏ ਬਿਆਨਾਂ ਨੂੰ ਠੀਕ ਕਿਹਾ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕੁੱਝ ਕੱਟੜ ਜਥੇਬੰਦੀਆਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ। ਬੀਤੇ ਦਿਨ ਹੀ ਰਵਨੀਤ ਬਿੱਟੂ ਨੇ ਬਿਆਨ ਦਿੱਤਾ ਸੀ ਕਿ ਅੰਮ੍ਰਿਤਸਰ 'ਚ ਹੋਏ ਬੰਬ ਧਮਾਕੇ 'ਚ ਬਲਜੀਤ ਸਿੰਘ ਦਾਦੂਵਾਲ ਦਾ ਹੱਥ ਹੈ। ਨਾਲ ਹੀ ਉਹਨਾਂ ਨੇ ਕਿਹਾ ਸੀ ਦਾਦੂਵਾਲ ਨੂੰ ਵਿਦੇਸ਼ਾਂ ਤੋਂ ਫੰਡਿੰਗ ਆਉਂਦੀ ਹੈ ਜਿਸ ਦੌਰਾਨ ਉਸ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਜਿੰਨ੍ਹਾਂ ਨੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਦਿੱਤਾ ਹੈ। ਹੋਰ ਪੜ੍ਹੋ: ਅੰਮ੍ਰਿਤਸਰ ਗ੍ਰਨੇਡ ਹਮਲੇ ਦੇ ਦੋਸ਼ੀਆਂ ਦੀ ਭਾਲ ਵਿੱਚ ਪੰਜਾਬ ਪੁਲਿਸ ਨੇ ਬਠਿੰਡਾ ਵਿਖੇ ਮੁੰਡਿਆਂ ਦੇ ਪੀਜੀ ‘ਚ ਕੀਤੀ ਰੇਡ ,ਕੀਤੇ ਦਸਤਾਵੇਜ਼ ਚੈੱਕ ਦੱਸ ਦੇਈਏ ਕਿ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ‘ਤੇ ਬੀਤੇ ਐਤਵਾਰ ਨੂੰ ਗ੍ਰਨੇਡ ਹਮਲਾ ਕੀਤਾ ਗਿਆ ਸੀ।ਇਸ ਗਰਨੇਡ ਧਮਾਕੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 19 ਲੋਕ ਜਖ਼ਮੀ ਹੋ ਗਏ ਸਨ। —PTC News


Top News view more...

Latest News view more...