Sun, Dec 14, 2025
Whatsapp

ਜਲੰਧਰ: ਫੋਕਲ ਪੁਆਇੰਟ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

Reported by:  PTC News Desk  Edited by:  Jashan A -- July 18th 2019 07:12 AM
ਜਲੰਧਰ: ਫੋਕਲ ਪੁਆਇੰਟ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

ਜਲੰਧਰ: ਫੋਕਲ ਪੁਆਇੰਟ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

ਜਲੰਧਰ: ਫੋਕਲ ਪੁਆਇੰਟ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ,ਪੰਜਾਬ 'ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਭਿਆਨਕ ਸੜਕ ਹਾਦਸਾ ਜਲੰਧਰ ਸ਼ਹਿਰ ਦੇ ਫੋਕਲ ਪੁਆਇੰਟ ਨੇੜੇ ਵਾਪਰਿਆ ਹੈ, ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੀ ਰਿਟਜ਼ ਗੱਡੀ 'ਚ ਅਵਾਰਾ ਪਸ਼ੂ ਟਕਰਾ ਗਿਆ। ਹੋਰ ਪੜ੍ਹੋ : ਅੰਮ੍ਰਿਤਸਰ 'ਚ ਵਿਅਕਤੀ ਦਾ ਬੇਰਹਿਮੀ ਨਾਲ ਵੱਢਿਆ ਗਲਾ, ਫੈਲੀ ਸਨਸਨੀ ਜਿਸ ਕਾਰਨ 3 ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਪਰ ਰਸਤੇ 'ਚ ਹੀ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਮਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਗਗਨਦੀਪ ਸਿੰਘ ਅਤੇ ਗੁਰਕਿਰਨਦੀਪ ਵਾਸੀ ਲੁਧਿਆਣਾ ਵਜੋਂ ਹੋਈ ਹੈ।ਰਾਹਗੀਰਾਂ ਦਾ ਕਹਿਣਾ ਸੀ ਕਿ ਪਿਛਲੇ ਕਾਫੀ ਦਿਨਾਂ ਤੋਂ ਪੁਲ ਦੀਆਂ ਸਟਰੀਟ ਲਾਈਟਾਂ ਬੰਦ ਸਨ ਅਤੇ ਇਹੀ ਹਾਦਸੇ ਦਾ ਵੱਡਾ ਕਾਰਣ ਰਿਹਾ ਹੈ। ਮਾਮਲੇ ਦੀ ਸੂਚਨਾ ਮਿਲਣ 'ਤੇ ਥਾਣਾ ਨੰਬਰ 8 ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...

PTC NETWORK
PTC NETWORK