ਜਲੰਧਰ-ਜੰਮੂ ਕੌਮੀ ਸ਼ਾਹ ਮਾਰਗ ‘ਤੇ 2 ਕਾਰਾਂ ਵਿਚਾਲੇ ਭਿਆਨਕ ਟੱਕਰ, 5 ਮੌਤਾਂ

ਜਲੰਧਰ-ਜੰਮੂ ਕੌਮੀ ਸ਼ਾਹ ਮਾਰਗ ‘ਤੇ 2 ਕਾਰਾਂ ਵਿਚਾਲੇ ਭਿਆਨਕ ਟੱਕਰ, 5 ਮੌਤਾਂ,ਜਲੰਧਰ: ਜਲੰਧਰ-ਜੰਮੂ ਕੌਮੀ ਸ਼ਾਹ ਮਾਰਗ ‘ਤੇ ਪਿੰਡ ਪਚੰਰਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਿਸ ਦੌਰਾਨ 5 ਲੋਕਾਂ ਦੀ ਮੌਤ ਗਈ। ਦੱਸਿਆ ਜਾ ਰਿਹਾ ਹੈ ਕਿ 2 ਕਾਰਾਂ ਦੀ ਆਪਸ ‘ਚ ਟੱਕਰ ਹੋ ਗਈ, ਜਿਸ ਦੌਰਾਨ ਇਹ ਵੱਡਾ ਸੜਕੀ ਹਾਦਸਾ ਵਾਪਰ ਗਿਆ।

ਮਿਲੀ ਜਾਣਕਾਰੀ ਮੁਤਾਬਕ ਇਕ ਆਲਟੋ ਕਾਰ ਜੰਮੂ ਤੋਂ ਜਲੰਧਰ ਵੱਲ ਆ ਰਹੀ ਸੀ ਅਤੇ ਜਦੋਂ ਪਿੰਡ ਪਚਰੰਗਾ ਨੇੜੇ ਪੁੱਜੀ ਤਾਂ ਕਾਰ ਦੀ ਟੱਕਰ ਸਾਹਮਣੇ ਤੋਂ ਆ ਰਹੀ ਇਨੋਵਾ ਗੱਡੀ ਨਾਲ ਹੋ ਗਈ।

ਹੋਰ ਪੜ੍ਹੋ:ਛੁੱਟੀ ‘ਤੇ ਘਰ ਜਾ ਰਹੇ ਫੌਜ ਦੇ ਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਜਵਾਨ ਸ਼ਹੀਦ

ਜਿਸ ਦੌਰਾਨ ਆਲਟੋ ਕਾਰ ‘ਚ ਸਵਾਰ 2 ਔਰਤਾਂ ਅਤੇ 3 ਪੁਰਸ਼ਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇਨੋਵਾ ਗੱਡੀ ‘ਚ ਸਵਾਰ 3 ਲੋਕ ਜ਼ਖਮੀਂ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ 2 ਲਾਸ਼ਾਂ ਗੱਡੀ ਵਿੱਚ ਫਸ ਗਈਆਂ ਹਨ। ਜਿਸ ਕਾਰਨ ਗੱਡੀ ਨੂੰ ਕਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News