Sat, Apr 20, 2024
Whatsapp

ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਅਗਲੇ ਮਹੀਨੇ : ਸੁਖਬੀਰ ਬਾਦਲ

Written by  Jashan A -- March 12th 2019 03:47 PM -- Updated: April 10th 2019 08:58 AM
ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਅਗਲੇ ਮਹੀਨੇ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਅਗਲੇ ਮਹੀਨੇ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਅਗਲੇ ਮਹੀਨੇ : ਸੁਖਬੀਰ ਬਾਦਲ,ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕੁਝ ਸਮੇਂ ਲਈ ਜਲੰਧਰ ਪਹੁੰਚੇ, ਜਿਥੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਵਲੋਂ ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਅਗਲੇ ਮਹੀਨੇ ਕਰ ਦਿੱਤਾ ਜਾਵੇਗਾ।ਮਿਲੀ ਜਾਣਕਾਰੀ ਮੁਤਾਬਕ ਪਹਿਲਾਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਚੋਣ ਜਾਬਤਾ ਲੱਗਦੀਆਂ ਹੀ ਪਾਰਟੀ ਵੱਲੋਂ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਜਾਣਗੇ। ਪਰ ਅੱਜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਇਹ ਸਾਫ ਕਰ ਦਿੱਤਾ ਹੈ ਕਿ ਅਗਲੇ ਮਹੀਨੇ ਉਮੀਦਵਾਰਾਂ ਦੇ ਨਾਵਾਂ ਦਾ ਰਸਮੀ ਐਲਾਨ ਕਰ ਦਿੱਤਾ ਜਾਵੇਗਾ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਾ ਹੈ। ਜਿਸ ਦੌਰਾਨ ਪੰਜਾਬ 'ਚ 19 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ। -PTC News


Top News view more...

Latest News view more...