ਹਾਦਸੇ/ਜੁਰਮ

ਜਲੰਧਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

By Jashan A -- September 23, 2019 2:29 pm

ਜਲੰਧਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ,ਜਲੰਧਰ: ਜਲੰਧਰ ਦੇ ਫੋਕਲ ਪੁਆਇੰਟ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਥੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਨੌਜਵਾਨ ਦੀ ਲਾਸ਼ ਖਾਲੀ ਪਲਾਟ 'ਚੋਂ ਬਰਾਮਦ ਕੀਤੀ ਗਈ ਹੈ।

Murderਅੱਜ ਸਵੇਰੇ ਜਦੋਂ ਲੋਕਾਂ ਨੇ ਖਾਲੀ ਪਲਾਟ 'ਚ ਖੂਨ ਨਾਲ ਲਥਪਥ ਪਈ ਲਾਸ਼ ਦੇਖੀ ਤਾਂ ਮੌਕੇ 'ਤੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਥਾਣਾ ਨੰਬਰ-8 ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲਿਆ। ਪੁਲਿਸ ਮੁਤਾਬਕ ਨੌਜਵਾਨ ਦੇ ਚਿਹਰੇ 'ਤੇ ਭਾਰੀ ਪੱਥਰਾਂ ਦੇ ਨਾਲ ਕਈ ਵਾਰ ਕੀਤੇ ਗਏ ਤਾਂਕਿ ਉਸ ਦੀ ਪਛਾਣ ਨਾ ਹੋ ਸਕੇ।

ਹੋਰ ਪੜ੍ਹੋ: CIA ਸਟਾਫ ਨੂੰ ਮਿਲੀ ਵੱਡੀ ਸਫ਼ਲਤਾ, ਹਥਿਆਰਾਂ ਸਣੇ 4 ਨੂੰ ਦਬੋਚਿਆ

Murderਉਧਰ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ 72 ਘੰਟਿਆਂ ਦੇ ਲਈ ਸਿਵਲ ਹਸਪਤਾਲ 'ਚ ਰੱਖਵਾ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

-PTC News

  • Share