ਸਹੁਰਾ ਪਰਿਵਾਰ ਕਰਦਾ ਸੀ ਤੰਗ, ਅੱਕੇ ਨੌਜਵਾਨ ਚੁੱਕਿਆ ਇਹ ਕਦਮ

siucide

ਸਹੁਰਾ ਪਰਿਵਾਰ ਕਰਦਾ ਸੀ ਤੰਗ, ਅੱਕੇ ਨੌਜਵਾਨ ਚੁੱਕਿਆ ਇਹ ਕਦਮ,ਜਲੰਧਰ: ਪੰਜਾਬ ਵਿੱਚ ਲਗਾਤਾਰ ਖੁਦਕੁਸ਼ੀਆਂ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਦੌਰਾਨ ਹੁਣ ਤੱਕ ਅਨੇਕਾਂ ਹੀ ਲੋਕ ਇਸ ਅੱਗ ਵਿੱਚ ਸੜ੍ਹ ਕੇ ਸੁਆਹ ਹੋ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਪਿਛਲੇ ਥੋੜੇ ਸਮੇਂ ਤੋਂ ਹੀ ਇਹ ਕਹਿਰ ਇੰਨ੍ਹਾਂ ਵਧ ਗਿਆ ਹੈ ਕਿ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ।

ਕੋਈ ਕਰਜੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਰਿਹਾ ਅਤੇ ਕੋਈ ਪਰਿਵਾਰ ਤੋਂ ਤੰਗ ਆ ਕੇ ਕਰ ਰਿਹਾ ਹੈ। ਅਜਿਹਾ ਹੀ ਇੱਕ ਹੋਰ ਮਾਮਲਾ ਜਲੰਧਰ ਦੇ ਕਸਬਾ ਲਾਬੜਾ ਦੇ ਪਿੰਡ ਕਲਿਆਣਪੁਰ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਨੇ ਆਪਣੀ ਪਤਨੀ ਅਤੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਫਾਹਾ ਲੈ ਕੇ ਜੀਵਨਲੀਲਾ ਸਮਾਪਤ ਕਰ ਲਈ ਹੈ।

ਹੋਰ ਪੜ੍ਹੋ:ਬ੍ਰਿਟਿਸ਼ ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਇਹਨਾਂ ਦੇਸ਼ਾਂ ਦੇ ਲੋਕ ਹੋਣਗੇ ਬ੍ਰਿਟੇਨ ਫੌਜ ‘ਚ ਭਰਤੀ

ਮ੍ਰਿਤਕ ਦੀ ਪਹਿਚਾਣ ਧਰਮਪਾਲ (35) ਵਾਸੀ ਕਲਿਆਣਪੁਰ ਵਜੋਂ ਹੋਈ ਹੈ। ਸੂਤਰਾਂ ਅਨੁਸਾਰ ਧਰਮਪਾਲ ਦਾ 7 ਸਾਲ ਪਹਿਲਾਂ ਜਲੰਧਰ ਵਾਸੀ ਵੰਦਨਾ ਨਾਲ ਵਿਆਹ ਹੋਇਆ ਸੀ। ਵਿਆਹ ਤੋਂ ਕੁਝ ਸਮਾਂ ਬਾਅਦ ਦੋਨਾਂ ਵਿਚਕਾਰ ਝਗੜਾ ਹੁੰਦਾ ਰਹਿੰਦਾ ਸੀ, ਜਿਸ ਤੋਂ ਬਾਅਦ ਲੜਕੀ ਵਾਲਿਆਂ ਨੇ ਉਸ ਦੀ ਕੁੱਟ-ਮਾਰ ਵੀ ਕੀਤੀ।

ਜਿਸ ਤੋਂ ਬਾਅਦ ਉਸ ਨੇ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਇਸ ਘਟਣ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਕਾਰਵਾਈ ਕਰਦਿਆਂ ਉਹਨਾਂ ਨੇ ਮ੍ਰਿਤਕ ਦੇ ਸੁਹਰਾ ਪਰਿਵਾਰ ਨੂੰ ਗ੍ਰਿਫਤਾਰ ਕਰ ਥਾਣੇ ਲੈ ਗਏ, ਜਿੱਥੇ ਉਹਨਾਂ ਤੋਂ ਪੁੱਛ-ਗਿੱਛ ਜਾਰੀ ਹੈ।

—PTC News