ਜਲੰਧਰ ‘ਚ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

Jalandhar Ravidas Chowk Near Car Accident, Death of young man
ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਜਲੰਧਰ ‘ਚ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ, ਕਾਰ ਦੇ ਉੱਡੇ ਪਰਖੱਚੇ:ਜਲੰਧਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਦਰਦਨਾਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋ ਗਈ ਹੈ।

Jalandhar Ravidas Chowk Near Car Accident, Death of young man
ਜਲੰਧਰ ‘ਚ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਮਿਲੀ ਜਾਣਕਾਰੀ ਅਨੁਸਾਰ ਰਵਿਦਾਸ ਚੌਕ ਨੇੜੇ ਕਾਰ ਟਰਾਂਸਫਾਰਮਰ ਨਾਲ ਟਕਰਾਉਣ ਤੋਂ ਬਾਅਦ ਪਲਟੀਆਂ ਖਾ ਕੇ ਹੇਠਾਂ ਡਿੱਗ ਗਈ। ਇਸ ਹਾਦਸੇ ਤੋਂ ਬਾਅਦ ਕਾਰ ਦੇ ਏਅਰਬੈਗ ਖੁੱਲ੍ਹ ਗਏ ਸਨ ਪਰ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਖੁਰਲਾ ਕਿੰਗਰਾ ਦਾ ਦੱਸਿਆ ਜਾ ਰਿਹਾ ਹੈ।

Jalandhar Ravidas Chowk Near Car Accident, Death of young man
ਜਲੰਧਰ ‘ਚ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ। ਇਸ ਦੌਰਾਨ ਗੱਡੀ ‘ਚੋਂ ਬਰਾਮਦ ਹੋਈ ਆਰ.ਸੀ. ਤੋਂ ਇਹ ਜਾਣਕਾਰੀ ਮਿਲੀ ਹੈ ਕਿ ਉਕਤ ਗੱਡੀ ਸਿਕੰਦਰ ਆਟੋ ਕਾਰਪੋਰੇਸ਼ਨ ਦੇ ਨਾਂ ‘ਤੇ ਹੈ, ਜਿਸ ਨੂੰ ਫਰਮ ਦਾ ਲੜਕਾ ਚਲਾ ਰਿਹਾ ਸੀ।
-PTCNews