Advertisment

ਜਲੰਧਰ 'ਚ 7 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼, ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 170

author-image
Shanker Badra
Updated On
New Update
ਜਲੰਧਰ 'ਚ 7 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼, ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 170
Advertisment
ਜਲੰਧਰ 'ਚ 7 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼, ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 170:ਮੋਹਾਲੀ : ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਪੂਰੀ ਦੁਨੀਆ ਵਿਚ ਫੈਲ ਚੁੱਕਾ ਹੈ। ਹਰ ਕੋਈ ਇਸ ਬਿਮਾਰੀ ਨੂੰ ਲੈ ਕੇ ਡਰਿਆ ਹੋਇਆ ਹੈ। ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਪੂਰੇ ਪੰਜਾਬ ਦੇ ਵਿੱਚ 11 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਮੋਹਾਲੀ ਜ਼ਿਲ੍ਹਾ ਪੰਜਾਬ 'ਚ ਸਭ ਤੋਂ ਵੱਧ ਮਰੀਜ਼ਾਂ ਵਾਲਾ ਜ਼ਿਲ੍ਹਾ ਬਣ ਗਿਆ ਹੈ ,ਜਿੱਥੇ ਜ਼ਿਲ੍ਹੇ 'ਚ ਕੋਰੋਨਾ ਦੇ ਹੁਣ ਤੱਕ 53 ਕੇਸ ਸਾਹਮਣੇ ਆਏ ਹਨ। ਇਸੇ ਤਰ੍ਹਾਂ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਫੈਲਾਅ ਵਧਦਾ ਜਾ ਰਿਹਾ ਹੈ। ਅੱਜ ਕੋਰੋਨਾ ਵਾਇਰਸ ਤੋਂ ਪੀੜਤ ਅੱਜ 7 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਏ ਮਰੀਜ਼ਾਂ ਵਿਚੋਂ 2 ਸ਼ਹਿਰ, ਇਕ ਸ਼ਾਹਕੋਟ, ਇਕ ਕਰਤਾਰਪੁਰ ਕਸਬੇ ਦੇ ਹਨ ਤੇ ਤਿੰਨ ਹੋਰ ਮਰੀਜ਼ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ।ਜ਼ਿਲ੍ਹੇ 'ਚ ਕੋਰੋਨਾ ਦੇ ਹੁਣ ਤੱਕ 22 ਕੇਸ ਸਾਹਮਣੇ ਆਏ ਹਨ। ਹੁਣ ਮੋਹਾਲੀ ਤੋਂ ਬਾਅਦ ਜਲੰਧਰ ਵੀ ਪੰਜਾਬ 'ਚ ਦੂਜਾ ਸਭ ਤੋਂ ਵੱਧ ਮਰੀਜ਼ਾਂ ਵਾਲਾ ਜ਼ਿਲ੍ਹਾ ਬਣ ਗਿਆ ਹੈ। ਅੱਜ ਜ਼ਿਲ੍ਹਾ ਮੋਹਾਲੀ ਦੇ ਡੇਰਾਬਸੀ ਬਲਾਕ ਦੇ ਪਿੰਡ ਜਵਾਹਰਪੁਰ ਵਿਖੇ ਕੋਰੋਨਾ ਦੇ 3 ਹੋਰ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜ਼ਿਲ੍ਹਾ ਮੋਹਾਲੀ ਦੇ ਵਿੱਚ ਅੱਜ 3 ਹੋਰ ਕੇਸ ਆਉਣ ਨਾਲ ਜ਼ਿਲ੍ਹੇ ਦੇ ਕੁੱਲ ਮਰੀਜ਼ਾਂ ਦੀ ਗਿਣਤੀ 53 ਹੋ ਗਈ ਹੈ ਜਦਕਿ ਪਿੰਡ ਜਵਾਹਰਪੁਰ ਵਿਚ ਕੁੱਲ 37 ਮਰੀਜ਼ ਹੋਣ ਨਾਲ ਇਹ ਪਿੰਡ ਸੂਬੇ ਦਾ ਸਭ ਤੋਂ ਵੱਧ ਕੋਰੋਨਾ ਪੀੜਤਾਂ ਵਾਲਾ ਪਿੰਡ ਬਣ ਗਿਆ ਹੈ। ਇਸ ਦੇ ਇਲਾਵਾਫਰੀਦਕੋਟ , ਕਪੂਰਥਲਾ ਵਿੱਚ ਵੀ ਇੱਕ -ਇੱਕ ਕੇਸ ਸਾਹਮਣੇ ਆਏ ਹਨ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 170 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ - 53 ,ਜਲੰਧਰ - 12 , ਨਵਾਂਸ਼ਹਿਰ - 19 , ਪਠਾਨਕੋਟ - 16 ,ਅੰਮ੍ਰਿਤਸਰ - 11 , ਮਾਨਸਾ - 11 , ਲੁਧਿਆਣਾ – 10, ਹੁਸ਼ਿਆਰਪੁਰ - 7 ,  ਮੋਗਾ - 4 , ਰੋਪੜ - 3 , ਫਰੀਦਕੋਟ - 3 ,ਫਤਿਹਗੜ੍ਹ ਸਾਹਿਬ - 2 , ਸੰਗਰੂਰ - 2 ,ਬਰਨਾਲਾ - 2, ਪਟਿਆਲਾ - 2 , ਕਪੂਰਥਲਾ - 2 , ਸ੍ਰੀ ਮੁਕਤਸਰ ਸਾਹਿਬ - 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 12 ਮੌਤਾਂ ਹੋ ਚੁੱਕੀਆਂ ਹਨ ਅਤੇ 23 ਮਰੀਜ਼ ਠੀਕ ਹੋ ਚੁੱਕੇ ਹਨ। -PTCNews-
coronavirus coronavirus-punjab
Advertisment

Stay updated with the latest news headlines.

Follow us:
Advertisment