Sat, Apr 20, 2024
Whatsapp

ਜਲੰਧਰ 'ਚ ਹਥਿਆਰਬੰਦ ਲੁਟੇਰਿਆਂ ਨੇ ਕੁੜੀ ਦਾ ਵੱਢਿਆ ਗੁੱਟ ,ਲੜਕੀ ਗੰਭੀਰ ਰੂਪ 'ਚ ਜ਼ਖ਼ਮੀ

Written by  Shanker Badra -- August 31st 2020 06:28 PM
ਜਲੰਧਰ 'ਚ ਹਥਿਆਰਬੰਦ ਲੁਟੇਰਿਆਂ ਨੇ ਕੁੜੀ ਦਾ ਵੱਢਿਆ ਗੁੱਟ ,ਲੜਕੀ ਗੰਭੀਰ ਰੂਪ 'ਚ ਜ਼ਖ਼ਮੀ

ਜਲੰਧਰ 'ਚ ਹਥਿਆਰਬੰਦ ਲੁਟੇਰਿਆਂ ਨੇ ਕੁੜੀ ਦਾ ਵੱਢਿਆ ਗੁੱਟ ,ਲੜਕੀ ਗੰਭੀਰ ਰੂਪ 'ਚ ਜ਼ਖ਼ਮੀ

ਜਲੰਧਰ 'ਚ ਹਥਿਆਰਬੰਦ ਲੁਟੇਰਿਆਂ ਨੇ ਕੁੜੀ ਦਾ ਵੱਢਿਆ ਗੁੱਟ ,ਲੜਕੀ ਗੰਭੀਰ ਰੂਪ 'ਚ ਜ਼ਖ਼ਮੀ:ਜਲੰਧਰ : ਜਲੰਧਰ ਦੇ ਦੀਨ ਦਿਆਲ ਉਪਾਧਿਆਏ ਨਗਰ 'ਚ ਇੱਕ ਕੁੜੀ ਵੱਲੋਂ ਲੁਟੇਰਿਆਂ ਨਾਲ ਮੁਕਾਬਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਨਾਲ ਕੁੜੀ ਦਾ ਗੁੱਟ ਹੀ ਵੱਢ ਦਿੱਤਾ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈ ਹੈ। [caption id="attachment_427448" align="aligncenter" width="300"] ਜਲੰਧਰ 'ਚ ਹਥਿਆਰਬੰਦ ਲੁਟੇਰਿਆਂ ਨੇ ਕੁੜੀ ਦਾ ਵੱਢਿਆ ਗੁੱਟ , ਲੜਕੀ ਗੰਭੀਰ ਰੂਪ 'ਚ ਜ਼ਖ਼ਮੀ[/caption] ਮਿਲੀ ਜਾਣਕਾਰੀ ਅਨੁਸਾਰ ਕੁਸੂਮ ਨਾਂ ਦੀ ਲੜਕੀ ਟਿਊਸ਼ਨ ਪੜ੍ਹ ਕੇ ਘਰ ਜਾ ਰਹੀ ਸੀ। ਇਸ ਦੌਰਾਨ ਰਸਤੇ 'ਚ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਦਾ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ। ਲੜਕੀ ਨੇ ਮੋਬਾਈਲ ਨਹੀਂ ਛੱਡਿਆ ਤਾਂ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਗੁੱਟ ਹੀ ਵੱਢ ਦਿੱਤਾ, ਜਿਸ ਨਾਲ ਲੜਕੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ ਤੇ ਲੁਟੇਰੇ ਮੋਬਾਈਲ ਲੈ ਕੇ ਫ਼ਰਾਰ ਹੋ ਗਏ ਹਨ। [caption id="attachment_427449" align="aligncenter" width="300"] ਜਲੰਧਰ 'ਚ ਹਥਿਆਰਬੰਦ ਲੁਟੇਰਿਆਂ ਨੇ ਕੁੜੀ ਦਾ ਵੱਢਿਆ ਗੁੱਟ , ਲੜਕੀ ਗੰਭੀਰ ਰੂਪ 'ਚ ਜ਼ਖ਼ਮੀ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰਬਰ -2 ਦੇ ਮੁਖੀ ਜਤਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਆਲੇ- ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਹੈ। ਇਸ ਮਗਰੋਂ ਪੁਲਿਸ ਵੱਲੋਂ ਮੌਕੇ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ 'ਤੇ ਇਕ ਲੁਟੇਰੇ ਨੂੰ ਕਾਬੂ ਕਰ ਕੇ ਮੋਬਾਈਲ ਬਰਾਮਦ ਕਰ ਲਿਆ ਹੈ ਜਦਕਿ ਦੂਜੇ ਦੀ ਤਲਾਸ਼ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਅਵਿਨਾਸ਼ ਵਾਸੀ ਬੇਗਮਪੁਰਾ ਮੁਹੱਲਾ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਲੜਕੀ ਕੋਲੋਂ ਖੋਹਿਆ ਹੋਇਆ ਮੋਬਾਈਲ ਵੀ ਬਰਾਮਦ ਕਰ ਲਿਆ ਹੈ। ਥਾਣਾ ਮੁਖੀ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਅਵਿਨਾਸ਼ ਕੋਲੋਂ ਉਸ ਦੇ ਸਾਥੀ ਬਾਰੇ ਸਖ਼ਤੀ ਨਾਲ ਪੁੱਛ-ਗਿੱਛ ਕਰ ਰਹੀ ਹੈ ਅਤੇ ਉਸ ਦੀ ਤਲਾਸ਼ ਵਿਚ ਲਗਾਤਾਰ ਛਾਪੇਮਾਰੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। -PTCNews


Top News view more...

Latest News view more...