Advertisment

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਕੋਸ਼ਿਸ਼ ਲਿਆਈ ਰੰਗ, ਮੁੜ ਸ਼ੁਰੂ ਹੋਈ ਜਲੰਧਰ-ਵਾਰਾਣਸੀ ਵਿਸ਼ੇਸ਼ ਰੇਲ ਸੇਵਾ

author-image
Jashan A
Updated On
New Update
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਕੋਸ਼ਿਸ਼ ਲਿਆਈ ਰੰਗ, ਮੁੜ ਸ਼ੁਰੂ ਹੋਈ ਜਲੰਧਰ-ਵਾਰਾਣਸੀ ਵਿਸ਼ੇਸ਼ ਰੇਲ ਸੇਵਾ
Advertisment
ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਕੋਸ਼ਿਸ਼ਾਂ ਨੂੰ ਇੱਕ ਵਾਰ ਫਿਰ ਬੂਰ ਪੈ ਗਿਆ ਹੈ। ਦਰਅਸਲ, ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਜਲੰਧਰ ਤੋਂ ਵਾਰਾਣਸੀ ਲਈ ਵਿਸ਼ੇਸ਼ ਰੇਲ ਸੇਵਾ ਮੁੜ ਤੋਂ ਸ਼ੁਰੂ ਹੋ ਗਈ ਹੈ, ਜਿਸ ਦੌਰਾਨ ਯਾਤਰੀਆਂ ਨੂੰ ਵੱਡਾ ਫਾਇਦਾ ਹੋਣ ਵਾਲਾ ਹੈ। ਰੇਲਵੇ ਨੇ ਨਵੇਂ ਨੋਟੀਫਿਕੇਸ਼ਨ ਰਾਹੀਂ ਟ੍ਰੇਨਾਂ ਮੁੜ ਬਹਾਲ ਕਰਨ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਗੁਰੂ ਰਵਿਦਾਸ ਜਯੰਤੀ ਮੌਕੇ 2,3,5 ਅਤੇ 7 ਫਰਵਰੀ ਨੂੰ ਵਿਸ਼ੇਸ਼ ਟ੍ਰੇਨਾਂ ਜਾਣਗੀਆਂ। ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਰੇਲ ਮੰਤਰੀ ਪੀਊਸ਼ ਗੋਇਲ ਦਾ ਧੰਨਵਾਦ ਕੀਤਾ ਹੈ। publive-imageਹੋਰ ਪੜ੍ਹੋ: ਮੁੱਖ ਮੰਤਰੀ ਵੱਲੋਂ ਨਿਤਿਨ ਗਡਕਰੀ ਪਾਸੋਂ ਕੌਮੀ ਮਾਰਗ-344ਏ ਨੂੰ ‘ਮਾਤਾ ਗੁਜਰੀ ਮਾਰਗ’ ਐਲਾਨਣ ਦੀ ਮੰਗ https://twitter.com/HarsimratBadal_/status/1224277610126929921 ਤੁਹਾਨੂੰ ਦੱਸ ਦੇਈਏ ਕਿ ਵਾਲਮੀਕਿ ਭਾਈਚਾਰੇ ਨੇ ਟ੍ਰੇਨਾਂ ਰੱਦ ਹੋਣ ਕਰਕੇ ਹੋ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਸੀ, ਜਿਸ ਤੋਂ ਬਾਅਦ ਹਰਸਿਮਰਤ ਬਾਦਲ ਨੇ ਰੇਲ ਮੰਤਰੀ ਪੀਊਸ਼ ਗੋਇਲ ਨੂੰ ਟਰੇਨ ਸੇਵਾ ਮੁੜ ਤੋਂ ਬਹਾਲ ਕਰਨ ਦੀ ਅਪੀਲ ਕੀਤੀ ਸੀ। -PTC News-
punjabi-news latest-punjabi-news harsimrat-kaur-badal jalandhar-varanasi-special-train-service
Advertisment

Stay updated with the latest news headlines.

Follow us:
Advertisment