Advertisment

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

author-image
Shanker Badra
Updated On
New Update
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ
Advertisment
ਅੰਮ੍ਰਿਤਸਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅਧਿਆਤਮਿਕਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ। publive-image ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਧਰਮਵੀਰ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ। publive-image ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਗੁਰਨਾਮ ਸਿੰਘ, ਗੁਰਚਰਨ ਸਿੰਘ ਕੋਹਾਲਾ, ਲਖਬੀਰ ਸਿੰਘ, ਮਨਜੀਤ ਸਿੰਘ, ਹਰਪਾਲ ਸਿੰਘ, ਮੈਨੇਜਰ ਬਘੇਲ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। publive-image ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। -PTCNews-
sri-harmandir-sahib golden-temple-amritsar jalao guru-nanak-jayanti-2021
Advertisment

Stay updated with the latest news headlines.

Follow us:
Advertisment