Fri, May 17, 2024
Whatsapp

ਸ਼ਹੀਦੀ ਸਾਕਾ ਜਲ੍ਹਿਆਂਵਾਲਾ ਬਾਗ਼, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਰਾਹੀਂ ਦਿੱਤੀ ਸ਼ਰਧਾਂਜਲੀ

Written by  PTC NEWS -- April 13th 2020 04:44 PM -- Updated: April 13th 2020 04:47 PM
ਸ਼ਹੀਦੀ ਸਾਕਾ ਜਲ੍ਹਿਆਂਵਾਲਾ ਬਾਗ਼, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਰਾਹੀਂ ਦਿੱਤੀ ਸ਼ਰਧਾਂਜਲੀ

ਸ਼ਹੀਦੀ ਸਾਕਾ ਜਲ੍ਹਿਆਂਵਾਲਾ ਬਾਗ਼, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਰਾਹੀਂ ਦਿੱਤੀ ਸ਼ਰਧਾਂਜਲੀ

13 ਅਪ੍ਰੈਲ ਸੰਨ 1919 ਨੂੰ ਜਲ੍ਹਿਆਂਵਾਲਾ ਬਾਗ਼ ਵਿਖੇ ਵਾਪਰੇ ਖੂਨੀ ਸਾਕੇ ਨੂੰ ਅੱਜ 101 ਸਾਲ ਹੋ ਗਏ ਹਨ। ਅੱਜ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦੇ ਨਾਲ ਨਾਲ ਅੱਜ ਭਾਰਤ ਵਾਸੀਆਂ ਨੇ ਉਸ ਸਾਕੇ 'ਚ ਸ਼ਹੀਦ ਹੋਏ ਦੇਸ਼ਭਗਤਾਂ ਨੂੰ ਯਾਦ ਕਰਦੇ ਹੋਏ ਸ਼ਰਧਾ ਦੇ ਫੁਲ ਭੇਟ ਕੀਤੇ। ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਜਲ੍ਹਿਆਂਵਾਲਾ ਬਾਗ਼ 'ਚ ਵਾਪਰੇ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਟਵੀਟ ਕੀਤੇ। ਸੁਖਬੀਰ ਸਿੰਘ ਬਾਦਲ ਨੇ ਅੰਗਰੇਜ਼ੀ ਵਿੱਚ ਲਿਖੇ ਟਵੀਟ ਵਿੱਚ ਲਿਖਿਆ ਕਿ ਅੱਜ ਦੇ ਦਿਨ ਸੰਨ 1919 ਦੀ ਵਿਸਾਖੀ ਨੂੰ ਸਾਕਾ ਜਲ੍ਹਿਆਂਵਾਲਾ ਬਾਗ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਅਮਰ ਸ਼ਹੀਦਾਂ ਨੂੰ ਮੈਂ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ। ਉਨ੍ਹਾਂ ਦੀਆਂ ਬੇਮਿਸਾਲ ਕੁਰਬਾਨੀਆਂ ਦਾ ਸਨਮਾਨ ਭਾਰਤੀਆਂ ਦੇ ਮਨਾਂ 'ਚੋਂ ਕਦੇ ਘੱਟ ਨਹੀਂ ਹੋਵੇਗਾ। ਉਨ੍ਹਾਂ ਦੇ ਅਟੁੱਟ ਹੌਸਲੇ ਅਤੇ ਅਜੇਤੂ ਜਜ਼ਬੇ ਨੂੰ ਮੇਰਾ ਸਲਾਮ ! ਆਪਣੇ ਟਵੀਟ ਵਿੱਚ ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਅੰਗਰੇਜ਼ੀ ਟਵੀਟ ਰਾਹੀਂ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਲਿਖਿਆ ਕਿ 13 ਅਪ੍ਰੈਲ, 1919 ਨੂੰ ਵਿਸਾਖੀ ਦੇ ਦਿਨ ਜਲ੍ਹਿਆਂਵਾਲਾ ਬਾਗ਼ 'ਚ ਵਾਪਰੇ ਸਾਕੇ 'ਚ ਬੇਰਹਿਮੀ ਨਾਲ ਸ਼ਹੀਦ ਕੀਤੇ ਗਏ ਬਹਾਦਰ ਸ਼ਹੀਦਾਂ ਨੂੰ ਸਨਿਮਰ ਸ਼ਰਧਾਂਜਲੀ। ਉਨ੍ਹਾਂ ਦਾ ਅਜੇਤੂ ਹੌਸਲਾ ਅੱਜ ਵੀ ਸਾਨੂੰ ਜੂਝਣ ਲਈ ਪ੍ਰੇਰਨਾ ਦੇ ਰਿਹਾ ਹੈ। ਆਪਣੀਆਂ ਜਾਨਾਂ ਵਾਰ ਕੇ ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਦਾ ਬੀਜ ਬੀਜਿਆ। ਜ਼ਿਕਰਯੋਗ ਹੈ ਕਿ 1919 ਦੀ ਵਿਸਾਖੀ ਮੌਕੇ ਅੰਗਰੇਜ਼ ਹਕੂਮਤ ਨੇ ਹਜ਼ਾਰਾਂ ਬੇਕਸੂਰ ਤੇ ਨਿਹੱਥੇ ਭਾਰਤੀਆਂ ਨੂੰ ਗੋਲੀਆਂ ਦੀ ਵਾਛੜ ਨਾਲ ਭੁੰਨ ਸੁੱਟਿਆ ਸੀ ਅਤੇ ਇਸ ਬੇਰਹਿਮੀ ਭਰੀ ਕਤਲੇਆਮ ਨੇ ਦੇਸ਼ ਦੀ ਆਜ਼ਾਦੀ ਦੀ ਜੰਗ ਨੂੰ ਹੋਰ ਪ੍ਰਚੰਡ ਕਰ ਦਿੱਤਾ ਸੀ।


  • Tags

Top News view more...

Latest News view more...

LIVE CHANNELS
LIVE CHANNELS