ਦੇਸ਼

28 ਅਗਸਤ ਨੂੰ ਖੁੱਲ੍ਹੇਗਾ ਜੱਲ੍ਹਿਆਂਵਾਲਾ ਬਾਗ਼, PM ਮੋਦੀ ਕਰਨਗੇ ਉਦਘਾਟਨ

By Riya Bawa -- August 27, 2021 3:20 pm -- Updated:August 27, 2021 3:23 pm

ਚੰਡੀਗੜ੍ਹ: ਕੋਰੋਨਾ ਮਹਾਮਾਰੀ ਕਾਰਨ ਪਿਛਲੇ ਕੁਝ ਸਮੇਂ ਤੋਂ ਇਤਿਹਾਸਕ ਸਮਾਰਕ ਬੰਦ ਪਏ ਹਨ ਪਰ ਹੁਣ ਹਾਲਾਤ ਠੀਕ ਹੋਣ ਕਰਕੇ ਇਤਿਹਾਸਕ ਸਮਾਰਕ ਜਲ੍ਹਿਆਂਵਾਲਾ ਬਾਗ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਜਲ੍ਹਿਆਂਵਾਲਾ ਬਾਗ ਦਾ ਉਦਘਾਟਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 28 ਅਗਸਤ ਨੂੰ ਕਰਨਗੇ।

ਦੱਸ ਦੇਈਏ ਕਿ 13 ਅਪ੍ਰੈਲ 1919 ਨੂੰ ਅੰਗਰੇਜ਼ਾਂ ਨੇ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਖੇ ਕਤਲੇਆਮ ਕੀਤਾ ਸੀ। ਇਸ ਕਤਲੇਆਮ ਨੂੰ 102 ਸਾਲ ਹੋ ਗਏ ਹਨ। ਬ੍ਰਿਟਿਸ਼ ਸਰਕਾਰ ਨੇ ਕਤਲੇਆਮ ਦੇ 100 ਸਾਲਾਂ ਬਾਅਦ ਡੂੰਘਾ ਅਫਸੋਸ ਵੀ ਪ੍ਰਗਟਾਇਆ ਸੀ।

ਇਸ ਵਹਿਸ਼ੀਆਨਾ ਘਟਨਾ ਦੇ ਜ਼ਖ਼ਮ ਇੰਨੇ ਡੂੰਘੇ ਹਨ ਕਿ ਅੱਜ ਵੀ ਜਲ੍ਹਿਆਂਵਾਲਾ ਬਾਗ ਦੀ ਕੰਧ ਉੱਤੇ ਮੌਜੂਦ ਹਨ, ਜਿਨ੍ਹਾਂ ਨੂੰ ਲੋਕ ਦੇਖਣ ਆਉਂਦੇ ਹਨ। ਇਸ ਲਈ ਹੁਣ ਜਲ੍ਹਿਆਂਵਾਲਾ ਬਾਗ ਟੂਰਿਸਟ ਸਥਾਨ ਵੀ ਹੈ। ਪੰਜਾਬ ਸਰਕਾਰ ਵੱਲੋਂ 20 ਕਰੋੜ ਰੁਪਏ ਦੀ ਲਾਗਤ ਨਾਲ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ। ਹਾਲਾਂਕਿ ਨਵੀਨੀਕਰਨ ਦਾ ਕੰਮ ਪਿਛਲੇ ਸਾਲ ਪੂਰਾ ਹੋਣਾ ਸੀ, ਪਰ ਕੋਰੋਨਾ ਕਾਰਨ ਇਸ ਵਿੱਚ ਦੇਰੀ ਹੋ ਗਈ। ਹੁਣ ਤਕਰੀਬਨ ਡੇਢ ਸਾਲ ਬਾਅਦ, ਇਸ ਦੇ ਦਰ ਮੁੜ ਖੁੱਲ੍ਹਣ ਜਾ ਰਹੇ ਹਨ।

-PTC News

  • Share