ਦੇਸ਼

ਜੰਮੂ -ਕਸ਼ਮੀਰ 'ਚ BSF ਨੂੰ ਮਿਲੀ ਵੱਡੀ ਕਾਮਯਾਬੀ

By Riya Bawa -- October 07, 2021 7:16 pm -- Updated:October 07, 2021 7:16 pm

ਜੰਮੂ -ਕਸ਼ਮੀਰ: ਜੰਮੂ -ਕਸ਼ਮੀਰ ਵਿਚ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਐਸਐਫ ਨੇ ਸਾਂਬਾ ਖੇਤਰ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।

ਇਸ ਦੌਰਾਨ ਉਨ੍ਹਾਂ ਨੇ ਵੱਡੀ ਮਾਤਰਾ ਵਿਚ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਜ਼ਬਤ ਕੀਤਾ ਜਿਸ ਵਿੱਚ ਚਾਰ ਪਿਸਤੌਲ, ਅੱਠ ਪਿਸਤੌਲ ਮੈਗਜ਼ੀਨ ਅਤੇ 232 ਆਰਡੀਐਸ ਸ਼ਾਮਲ ਹਨ।

ਸੂਤਰਾਂ ਅਨੁਸਾਰ ਬੀਐਸਐਫ ਨੂੰ ਸਰਹੱਦ ਦੇ ਨਾਲ ਹਥਿਆਰਾਂ ਦੀ ਤਸਕਰੀ ਬਾਰੇ ਜਾਣਕਾਰੀ ਮਿਲੀ ਸੀ। ਜਾਣਕਾਰੀ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਸਰਹੱਦ ਦੀ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਉਨ੍ਹਾਂ ਨੂੰ ਇਹ ਹਥਿਆਰ ਅਤੇ ਗੋਲਾ ਬਾਰੂਦ ਮਿਲਿਆ। ਇਸ ਦੇ ਨਾਲ ਹੀ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

-PTC News

  • Share